ਖੁਸ਼ਹਾਲੀ ਦੇ ਰਖਵਾਲੇ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਲੈਂਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ
ਜਗਦੀਸ਼ ਥਿੰਦ
ਫਾਜ਼ਿਲਕਾ, 24 ਫਰਵਰੀ:
ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜ਼ਿਲ੍ਹੇ ਅੰਦਰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਹਰੇਕ ਲੋੜਵੰਦ ਲਾਭਪਾਤਰੀ ਨੂੰ ਸੁਖਾਵੇਂ ਮਾਹੌਲ ’ਚ ਸੇਵਾਵਾਂ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਖੁਸ਼ਹਾਲੀ ਦੇ ਰਾਖਿਆ (ਜੀ.ਓ.ਜੀ) ਨਾਲ ਅਹਿਮ ਮੀਟਿੰਗ ਕੀਤੀ। ਸ੍ਰ. ਸੰਧੂ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹਰੇਕ ਪਿੰਡ ਪੱਧਰ ’ਤੇ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਾਉਣ ’ਚ ਖੁਸ਼ਹਾਲੀ ਦੇ ਰਾਖਿਆ ਦਾ ਅਹਿਮ ਰੋਲ ਹੈ।
ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਅਹਿਮ ਕੜੀ ਵੱਜੋਂ ਕਾਰਜ਼ਸੀਲ ਹਨ, ਜਿਨ੍ਹਾਂ ਵੱਲੋਂ ਸਰਕਾਰ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਯੋਗ ਲਾਭਪਤਾਰੀਆਂ ਨੂੰ ਹਰੇਕ ਯੋਜਨਾ ਦਾ ਲਾਭ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਸੇਵਾਵਾਂ ਦੇ ਰਹੇ ਸਮੂਹ ਖੁਸ਼ਹਾਲੀ ਦੇ ਰਾਖਿਆ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ, ਤਾਂ ਜੋ ਕੋਈ ਗਰੀਬ ਅਤੇ ਲੋੜਵੰਦ ਵਿਅਕਤੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾਂ ਨਾ ਰਹੇ।
ਸ. ਸੰਧੂ ਨੇ ਮੀਟਿੰਗ ਦੌਰਾਨ ਹਾਜ਼ਰ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਖੁਸ਼ਹਾਲੀ ਦੇ ਰਾਖਿਆ ਨੂੰ ਬਣਦਾ ਸਹਿਯੋਗ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਯੋਜਨਾਬੱਧ ਢੰਗ ਨਾਲ ਕੀਤੇ ਹਰੇਕ ਕਾਰਜ਼ ਦੇ 100 ਫ਼ੀਸਦੀ ਨਤੀਜੇ ਸਾਹ੍ਹਮਣੇ ਆਉਂਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਐਸ.ਡੀ.ਐਮ.ਫਾਜ਼ਿਲਕਾ ਸੁਭਾਸ ਖੱਟਕ, ਜ਼ਿਲ੍ਹਾ ਇੰਚਾਰਜ਼ ਜੀ.ਓ.ਜੀ ਕਰਨਲ ਬਲਦੇਵ ਸਿੰਘ, ਤਹਿਸੀਲ ਇੰਚਾਰਜ਼ ਕੈਪਟਨ ਅਮਿ੍ਰਤ ਲਾਲ, ਕਾਰਜਕਾਰੀ ਇੰਜੀਨੀਅਰ ਜਨ ਸਿਹਤ ਵਿਭਾਗ ਚੰਦਰ ਅਗਰਵਾਲ ਅਤੇ ਹੋਰ ਵੱਖ-ਵੱਖ ਖੁਸ਼ਹਾਲੀ ਦੇ ਰਾਖੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।