← ਪਿਛੇ ਪਰਤੋ
ਕਿਹਾ! ਲੋਕ ਆਗੂ ਵਜੋਂ ਜਾਣੇ ਜਾਂਦੇ ਭਾਰਤ ਭੂਸ਼ਣ ਆਸ਼ੂ ਨੂੰ ਬਦਨਾਮ ਕਰਨ ਤੋਂ ਬਾਜ ਆਵੇ ਲੁਧਿਆਣਾ, 24 ਫਰਵਰੀ 2020: ਪੰਜਾਬ ਦੇ ਖ਼ੁਰਾਕ ਸਿਵਲ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਲਗਾਏ ਦੋਸ਼ਾਂ ਨੂੰ ਨਿਰਾਰਥਕ ਦੱਸਦਿਆਂ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਤਾੜਨਾ ਕੀਤੀ ਹੈ ਕਿ ਉਹ ਕਾਂਗਰਸ ਪਾਰਟੀ ਦੇ ਲੋਕ ਆਗੂ ਵਜੋਂ ਜਾਣੇ ਜਾਂਦੇ ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ ਬਿਨ•ਾ ਵਜ•ਾ ਬਦਨਾਮ ਕਰਨ ਤੋਂ ਬਾਜ ਆਵੇ। ਜਿਸ ਕਾਨੂੰਨ ਪ੍ਰਕਿਰਿਆ ਰਾਹੀਂ ਉਹ ਸ੍ਰੀ ਆਸ਼ੂ ਨੂੰ ਉਲਝਾਉਣ ਦੇ ਕੋਝੇ ਯਤਨ ਕਰ ਰਿਹਾ ਹੈ, ਉਸੇ ਕਾਨੂੰਨੀ ਪ੍ਰਕਿਰਿਆ ਰਾਹੀਂ ਸ੍ਰੀ ਆਸ਼ੂ ਬਾਇੱਜ਼ਤ ਬਰੀ ਹੋ ਚੁੱਕੇ ਹਨ। ਉਨ•ਾਂ ਕਿਹਾ ਕਿ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਜਾਣਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ 'ਚ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨ•ਾਂ ਨੂੰ ਨਿਰਦੋਸ਼ ਐਲਾਨ ਦਿੱਤਾ ਸੀ। ਉਨ•ਾਂ ਕਿਹਾ ਕਿ ਕਥਿਤ ਤੌਰ 'ਤੇ ਇਕ ਦਾਗ਼ੀ ਪੁਲਿਸ ਅਧਿਕਾਰੀ ਵਲੋਂ ਉਨ•ਾਂ 'ਤੇ ਲਗਾਏ ਦੋਸ਼ ਮਹਿਜ਼ ਝੂਠ ਦਾ ਪੁਲੰਦਾ ਹਨ ਅਤੇ ਡੀ.ਐਸ.ਪੀ. ਦੀ ਇਸ ਝੂਠੀ ਦੂਸ਼ਣਬਾਜ਼ੀ ਦਾ ਮੰਤਵ ਉਨ•ਾਂ ਦੇ ਸਿਆਸੀ ਕਿਰਦਾਰ 'ਤੇ ਧੱਬਾ ਲਾਉਣਾ ਹੈ। ਸ੍ਰ. ਵੈਦ ਨੇ ਕਿਹਾ ਕਿ ਕਾਨੂੰਨ ਆਪਣੇ ਮੁਤਾਬਿਕ ਕਾਰਵਾਈ ਕਰ ਰਿਹਾ ਹੈ, ਡੀ. ਐੱਸ. ਪੀ. ਸੇਖੋਂ ਨੂੰ ਕਾਨੂੰਨ 'ਤੇ ਵਿਸ਼ਵਾਸ਼ ਰੱਖਣਾ ਚਾਹੀਦਾ ਹੈ ਕਿਉਂਕਿ ਕਾਨੂੰਨ ਮੁਤਾਬਿਕ ਹਾਲੇ ਉਸ ਦੇ ਕਾਲੇ ਚਿੱਠੇ ਲੋਕਾਂ ਸਾਹਮਣੇ ਲਿਆਂਦੇ ਜਾਣੇ ਹਨ।
Total Responses : 265