← ਪਿਛੇ ਪਰਤੋ
ਮੁਥੂਟ ਮਾਈਕਰੋਫਿਨ ਬੈਂਕ ਵੱਲੋਂ ਕੀਤੀ ਜਾਵੇਗੀ ਸ਼ਿਰਕਤ ਅਸ਼ੋਕ ਵਰਮਾ ਮਾਨਸਾ, 24 ਫਰਵਰੀ 2020 : ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 26 ਫਰਵਰੀ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿੱਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਮੁਥੂਟ ਮਾਈਕਰੋਫਿਨ ਬੈਂਕ ਵੱਲੋਂ ਭਾਗ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਮਾਨਸਾ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ ਬਾਰ੍ਹਵੀਂ ਪਾਸ ਹੋਵੇ ਅਤੇ ਇਸ ਕੈਂਪ ਵਿੱਚ ਲੜਕੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਸਰੀਰਕ ਤੌਰ 'ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਰਾੜ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦੀ ਉਮਰ ਸੀਮਾ 20 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ 15300/- ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਭਾਗ ਲੈਣ ਦਾ ਸਮਾਂ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ ਦੇ 05.00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਦੇ ਟੈਲੀਫੋਨ ਨੰਬਰ 01652-232315 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Total Responses : 193