ਅੰਮ੍ਰਿਤਸਰ, 25 ਫਰਵਰੀ 2020 - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਬਾਰਾਂ ਮੈਂਬਰੀ ਜਥੇ ਨਾਲ ਪਾਕਿਸਤਾਨ ਤੋਂ ਵਾਪਸ ਆ ਗਏ ਨੇ। ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਸਾਕੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਪਾਕਿਸਤਾਨ ਗਿਆ ਸੀ।
ਅਟਾਰੀ ਦੇ ਰਸਤਿਉਂ ਵਾਪਸ ਆਉਂਦਿਆਂ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਵੱਲੋਂ ਦਿੱਤੇ ਬਿਆਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ 'ਤੇ ਆਪ ਹੀ ਅਹੁਦਾ ਛੱਡ ਦੇਣਾ ਚਾਹੀਦਾ ਹੈ।