ਫਿਰੋਜ਼ਪੁਰ, 25 ਫਰਵਰੀ 2020 - ਸਲਾਨਾ ਖੇਡ ਸਮਾਗਮ ਸੀਨੀਅਰ ਸੈਕੰਡਰੀ ਸਕੂਲ ਬਾਜੀਦਪੁਰ ਵਿਖੇ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਵਿਸ਼ੇਸ਼ ਤੌਰ ''ਤੇ ਪਹੁੰਚੇ। ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਕੌਰ (ਸੈ.ਸਿ.) ਵੀ ਉਚੇਚੇ ਤੌਰ 'ਤੇ ਪਹੁੰਚੇ। ਜਗਜੀਤ ਸਿੰਘ ਸੰਧੂ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਗੁਰਪ੍ਰੀਤ ਸਿੰਘ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਬਾਜੀਦਪੁਰ, ਜਸਵਿੰਦਰ ਸਿੰਘ ਮਹਿਰੋਕ ਜਨਰਲ ਸਕੱਤਰ, ਜ਼ਿਲ੍ਹਾ ਸਕੂਲ ਟੂਰਨਾਮੈਂਟ ਲਖਵਿੰਦਰ ਸਿੰਘ, ਜ਼ਿਲ੍ਹਾ ਦਫਤਰ ਇੰਚਾਰਜ਼ ਖੇਡਾ ਵੀ ਹਾਜ਼ਰ ਸਨ।
ਇਸ ਮੌਕੇ ਸਰਪੰਚ ਬਲਵਿੰਦਰ ਕੁਮਾਰ ਕੱਕਣ, ਮੈਂਬਰ ਬਲਾਕ ਸੰਮਤੀ ਗੋਪੀ ਔਲਖ, ਗੁਰਬਖਸ਼ ਸਿੰਘ ਪੰਚ, ਅਮਰਿੰਦਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸ਼ਰਮਾ, ਸੁਰਿੰਦਰ ਕਾਲਾ, ਰਜਿੰਦਰ ਸ਼ਰਮਾ, ਮਾਸਟਰ ਈਸ਼ਵਰ ਸ਼ਰਮਾ ਨੇ ਅਹਿਮ ਯੋਗਦਾਨ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਹੱਟ ਕੇ ਜ਼ਿੰਦਗੀ ਦੇ ਅਸਲੀ ਹੀਰੋ ਬਨਣ ਲਈ ਕਿਹਾ। ਕੋਮਲ ਅਰੋੜਾ ਨੇ ਆਖਿਆ ਕਿ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਇਹ ਪ੍ਰੋਗਰਾਮ ਕੀਤਾ ਗਿਆ ਹੈ। ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਮੌਕੇ ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਸਟੇਜ ਸੈਕਟਰੀ ਹਰਜਿੰਦਰ ਹਾਂਡਾ ਨੇ ਪਹੁੰਚੇ ਹੋਏ ਅਧਿਆਪਕਾਂ ਅਤੇ ਮੋਹਤਬਰਾਂ ਦਾ ਧੰਨਵਾਦ ਕੀਤਾ।