ਰਜਨੀਸ਼ ਸਰੀਨ
ਨਵਾਂਸਹਿਰ, 26 ਫਰਵਰੀ 2020 - ਪੰਜਾਬ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਦੇ ਸੁਧਾਰ ਲਈ ਆਰੰਭੀ ਲਹਿਰ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਹਰਚਰਨ ਸਿੰਘ ਅਤੇ ਜਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਅੱਜ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ /ਸਪ ਸਕੂਲ ਮਾਲੇਵਾਲ ਵਿੱਚ ਨਵੇਂ ਦਾਖਲੇ ਲਈ ਪਿੰਡ ਦੀ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣਾ ਨਾਲ ਮੀਟਿੰਗ ਕੀਤੀ। ਇਸ ਮੌਕੇ ਪਿੰਡ ਵਾਸੀਆ ਨੂੰ ਸੰਬੋਧਨ ਕਰਦੇ ਹੋਏ ਹਰਚਰਨ ਸਿੰਘ ਜਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਅੱਜ ਸਰਕਾਰੀ ਸਕੂਲ ਸਾਡੇ ਵਧੀਆ ਮਾਡਲ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ।
ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ ਉੱਚ ਅਹੁਦਿਆ ਤੇ ਜਾ ਰਹੇ ਹਨ। ਜਿਸ ਦੀ ਉਦਾਹਰਣ ਉਹਨਾਂ ਦੇ ਹੀ ਪਿੰਡ ਦੇ ਚੌਧਰੀ ਦੇਵ ਰਾਜ ਭੂੰਬਲਾ ਜੋ ਸਰਕਾਰੀ ਸਕੂਲ਼ ਤੋਂ ਪੜ੍ਹ ਕੇ ਵਾਈਸ ਚਾਂਸਲਰ ਸੇਵਾ ਮੁਕਤ ਹੋਏ ਹਨ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਤੋਂ ਲੋਕਾਂ ਦਾ ਰੁਝਾਨ ਹੁਣ ਸਰਕਾਰੀ ਸਕੂਲਾਂ ਵੱਧ ਦਿਨ ਬ ਦਿਨ ਵੱਧ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।
ਇਸ ਮੌਕੇ ਉਹਨਾਂ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆ ਸਹੂਲਤਾਂ ਬਾਰੇ ਦੱਸਦੇ ਹੋਏ ਕਿਹਾ ਕਿ ਅੱਜ ਸਾਡੇ ਸਰਕਾਰੀ ਸਕੂਲ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ ਉਹਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਤੇ ਇੱਥੇ ਸਿੱਖਿਆ ਵੀ ਈ-ਕਨਟੈਂਟ ਰਾਹੀਂ ਦਿੱਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਪਿਛਲੇ ਸਾਲ ਉਹਨਾਂ ਦੇ ਪਿੰਡ ਦੇ ਸਰਕਾਰੀ ਸਕੂਲ ਦੇ ੧੦ ਦੇ ਕਰੀਬ ਵਿਦਿਆਰਥੀਆਂ ਨੇ ੮੫ ਫੀਸਦੀ ਤੋਂ ਵੱਧ ਅੰਕ ਪਾ੍ਰਪਤ ਕੀਤੇ ਜਦਕਿ ਇਸ ਕਸਬੇ ਦੇ ਪ੍ਰਾਈਵੇਟ ਸਕੂਲਾਂ ਦੇ ਵੱਧ ਤੋਂ ਵੱਧ ਅੰਕ ੮੫ ਫੀਸਦੀ ਤੋਂ ਘੱਟ ਸਨ। ਇਸ ਲਈ ਤੁਸੀਂ ਆਪ ਦੇਖ ਸਕਦੇ ਹੋ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਦਰਜੇ ਦੀ ਵਧੀਆ ਸਿੱਖਿਆ ਮਿਲ ਰਹੀ ਹੈ।
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਮੁਫਤ ਹੈ ਜਦਕਿ ਪ੍ਰਾਈਵੇਟ ਸਕੂਲਾਂ ਵਿੱਚ ਕਾਫੀ ਖਰਚਾ ਕਰਨਾ ਪੈਂਦਾ ਹੈ।ਇਸ ਮੌਕੇ ਸਰਪੰਚ ਦਰਸਨ ਲਾਲ, ਸਾਬਕਾ ਸਰਪੰਚ ਓਮ ਪ੍ਰਕਾਸ ਬੱਗਾ , ਪ੍ਰਿੰਸੀਪਲ ਵਿਜੇ ਕੁਮਾਰ,ਜਿਲਾ ਸਿੱਖਿਆ ਸੁਧਾਰ ਟੀਮ ਮੈਂਬਰ ਪ੍ਰਮੋਦ ਭਾਰਤੀ ਤੇ ਵਿਨੇ ਕੁਮਾਰ ਇਸ ਮੌਕੇ ਪ੍ਰਿੰਸੀਪਲ ਵਿਜੇ ਕੁਮਾਰ,ਜਿਲਾ ਸਿੱਖਿਆ ਸੁਧਾਰ ਟੀਮ ਮੈਂਬਰ ਪ੍ਰਮੋਦ ਭਾਰਤੀ ਤੇ ਵਿਨੇ ਕੁਮਾਰ ਨੇ ਕਿਹਾ ਕਿ ਉਹਨਾਂ ਇੱਕ ਤਜਰਬਾ ਕੀਤਾ ਹੈ ਕਿ ਜੋ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਨਹੀਂ ਚੱਲ ਸਕਦੇ ਫਿਰ ਉਹਨਾਂ ਨੂੰ ਸਕੂਲਾਂ ਵਾਲੇ ਮਾਪਿਆ ਨੂੰ ਇਹ ਕਹਿ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਲਈ ਭੇਜ ਦਿੰਦੇ ਹਨ ਤੁਹਾਡਾਂ ਬੱਚਾ ਸਰਕਾਰੀ ਸਕੂਲ ਵਿੱਚ ਚੱਲ ਪਵੇਗਾ। ਇਸ ਲਈ ਉਹਨਾਂ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਨੂੰ ਸਰਕਾਰੀ ਸਕੂਲ਼ਾਂ ਵਿੱਚ ਦਾਖਲ ਕਰਵਾਉਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪਾ੍ਰਈਵੇਟ ਸਕੂਲਾਂ ਦੇ ਮੁਕਬਾਲੇ ਕਿਤੇ ਉੱਚ ਦਰਜੇ ਦੀ ਸਿੱਖਿਆ ਦਿੱਤੀ ਜਾਂਦੀ ਹੈ।