← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 26 ਫਰਵਰੀ 2020 - ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਖਸਤਾ ਹਾਲਤ ਦੀਆਂ ਬਿਲਡਿੰਗਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਤੋਂ ਬਾਅਦ ਮੀਡੀਆ ਵੱਲੋਂ ਵੀ ਇਸ ਮੁੱਦੇ 'ਤੇ ਸਰਕਾਰ ਨੂੰ ਸਵਾਲ ਕੀਤੇ ਗਏ ਸਨ। ਜਿਸ ਤੋਂ ਬਾਅਦ ਅੱਜ ਪੰਜਾਬ ਦੇ ਸਿੱਖਿਆ ਮੰਤੀ ਵਿਜੇ ਇੰਦਰ ਸਿੰਗਲਾ ਵੱਲੋਂ ਇਨ੍ਹਾਂ ਦਾ ਜਵਾਬ ਦਿੰਦਿਆਂ ਵਿਧਾਨ ਸਭਾ ਸੈਸ਼ਨ ਦੌਰਾਨ ਕਿਹਾ ਗਿਆ ਕਿ ਪੰਜਾਬ ਅੰਦਰ ਕੋਈ ਵੀ ਸਰਕਾਰੀ ਸਕੂਲ ਅਜੀਹਾ ਨਹੀਂ ਹੈ ਜਿਸ ਦੀ ਪੂਰੀ ਦੀ ਪੂਰੀ ਬਿਲਡਿੰਗ ਸੁਰੱਖਿਅਤ ਨਾ ਹੋਵੇ। ਪੰਜਾਬ ਦੇ ਸਾਰੇ ਹੀ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਸੇਫ ਹਨ।
Total Responses : 936