ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 26 ਫਰਵਰੀ 2020 - ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਗੁਰੂਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਅਲੌਕਿਕ ਚਿੱਤਰਾਂ ਨੂੰ ਦਰਸਾਉਂਦੇ ਕਲੰਡਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਸਬੰਧੀ ਮੈਨੇਜਰ ਦਰਬਾਰ ਸਾਹਿਬ ਸ੍ਰੀ ਜਸਵਿੰਦਰ ਸਿੰਘ ਨੂੰ ਭੇਂਟ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੈਂ ਪਾਲਕੀ ਸਾਹਿਬ, ਗੁਰੂਦਵਾਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ, ਸੁਖਾਸਣ ਅਸਥਾਨ, ਗੁੰਬਦ, ਪਵਿੱਤਰ ਸਰੋਵਰ, ਪਵਿੱਤਰ ਬੇਰੀ, ਅਤੇ ਪਵਿੱਤਰ ਬੇਈਂ ਦੀਆਂ ਤਸਵੀਰਾਂ ਇਸ ਕੈਲੰਡਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਵਰ੍ਹੇ ਨੂੰ ਸਮਰਪਿਤ ਕਰਕੇ ਤਿਆਰ ਕੀਤਾ ਹੈ ਜਿਸਦਾ ਉਦੇਸ਼ ਗੁਰੂ ਨਾਨਕ ਦੇਵ ਜੀ ਵੱਲੋਂ ਸਦਾਚਾਰਕ ਮਾਰਗ ਤੇ ਚੱਲਣ ਦੀ ਪ੍ਰਮੁੱਖ ਪ੍ਰੇਰਣਾ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਕੈਲੰਡਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ, ਚੇਅਰਮੈਨ ਆਰਟਸ ਕੌਂਸਲ ਗੌਰਮਿੰਟ ਅਤੇ ਉੱਘੇ ਅਰਥ ਸ਼ਾਸਤਰੀ, ਚਾਂਸਲਰ ਸੈਂਟਰਲ ਯੂਨੀਵਰਸਿਟੀ, ਪੰਜਾਬ, ਡਾ. ਐਸ ਐਸ ਜੌਹਲ ਦੀ ਯੋਗ ਅਗਵਾਈ ਹੇਠ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਕੈਲੰਡਰ ਸਿੱਖ ਸੰਗਤਾਂ ਵਿਚ ਗੁਰੂਦਵਾਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਮਹੱਤਤਾ ਨੂੰ ਫੈਲਾਉਣ ਵਿਚ ਯੋਗਦਾਨ ਪਾਵੇਗਾ। ਇਸ ਮੌਕੇ ਸੂਚਨਾ ਅਧਿਕਾਰੀ ਸੀ ਇਕਬਾਲ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।