← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 26 ਫਰਵਰੀ 2020 - ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਸ਼ਨ ਪਬਲਿਕ ਸਕੂਲ ਐਮ.ਐਸ ਬਲਾਕ ਹਰੀ ਨਗਰ (ਨਵੀਂ ਦਿੱਲੀ) ਦੇ ਪ੍ਰਬੰਧ ਵਿਚ ਹੋਈਆਂ ਬੇਨਿਯਮੀਆਂ ਬਾਰੇ ਸੰਗਤਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਪੁੱਜੀ ਸ਼ਿਕਾਇਤ ਦਾ ਸਖਤ ਨੋਟਿਸ ਲੈਦਿਆਂ ਇਸ ਸਬੰਧ ਵਿਚ ਪ੍ਰੈਸ ਨੋਟ ਜਾਰੀ ਕਰਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਸ ਸਕੂਲ ਨਾਲ ਸਬੰਧਿਤ ਸਾਰਾ ਰਿਕਾਰਡ ਮਿਤੀ 05-03-2020 ਨੂੰ ਸਵੇਰੇ 10 ਵਜੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਖੁਦ ਲੈ ਕੇ ਪਹੁੰਚਣ ਲਈ ਕਿਹਾ ਹੈ ਤਾਂ ਜੋ ਇਸ ਕੇਸ ਦੀ ਅਸਲੀਅਤ ਦਾ ਪਤਾ ਲਗਾਇਆ ਜਾਵੇ ਅਤੇੇ ਪੰਥ ਦੀ ਜਾਇਦਾਦ ਨੂੰ ਖੁਰਦ-ਬੁਰਦ ਹੋਣ ਤੋਂ ਬਚਾਇਆ ਜਾ ਸਕੇ।
Total Responses : 934