ਗਾਇਕਾ ਗੁਰਲੇਜ ਅਖ਼ਤਰ ਕੁਲਵਿੰਦਰ ਕੈਲੀ ਦੀ ਜੋੜੀ ਦਰਸ਼ਕਾਂ ਮਨੋਰੰਜਨ ਕਰਦੇ ਹੋਏ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 27 ਫਰਵਰੀ : ਪਿੰਡ ਮੋਹਨ ਕੇ ਹਿਠਾੜ ਵਿਖੇ ਸਥਿਤ ਇਲਾਕੇ ਦੇ ਪ੍ਰਮੁੱਖ ਧਾਰਮਿਕ ਸਥਾਨ ਦਰਗਾਹ ਬਾਬਾ ਜੈ ਸਿੰਘ , ਸੁੰਦਰ ਸਾਬ ਵਿਖੇ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।
ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ।
ਪੰਜਾਬੀ ਦੀ ਨਾਮਵਰ ਗਾਇਕਾ ਗੁਰਲੇਜ ਅਖ਼ਤਰ , ਕੁਲਵਿੰਦਰ ਕੈਲੀ ਦੀ ਪਾਰਟੀ ਵੱਲੋਂ ਆਪਣੇ ਗੀਤਾਂ ਨਾਲ ਜੁੜੇ ਵੱਡੀ ਗਿਣਤੀ ਸਰੋਤਿਆਂ ਦਾ ਮਨੋਰੰਜਨ ਕੀਤਾ ।
ਇਸ ਦੌਰਾਨ ਕਬੱਡੀ ਦੇ ਮੈਚ ਤੇ ਕੁਸ਼ਤੀਆਂ ਵੀ ਕਰਵਾਈਆਂ ਗਈਆਂ ।
ਰੱਸਾਕਸ਼ੀ ਦੇ ਰੌਚਕ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਮੋਹਨ ਕੇ ਹਿਠਾੜ ਦੀ ਟੀਮ ਨੇ ਪ੍ਰਾਪਤ ਕੀਤਾ ।
ਪੂਰਾ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਿਆ ।
ਇਸ ਸਮਾਗਮ ਵਿੱਚ ਮੇਲਾ ਪ੍ਰਬੰਧਕ ਕਮੇਟੀ , ਗ੍ਰਾਮ ਪੰਚਾਇਤ ਅਤੇ ਨੌਜਵਾਨ ਕਲੱਬ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ।