- ਐਸ.ਡੀ.ਐਮ. ਮਲੇਰਕੋਟਲਾ ਨੇ ਪਟਵਾਰੀਆਂ ਨੂੰ ਆਮ ਲੋੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਦੀ ਕੀਤੀ ਹਦਾਇਤ
ਮਲੇਰਕੋਟਲਾ, 27 ਫਰਵਰੀ 2020 - ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਲੇਰਕੋਟਲਾ ਨੇ ਅੱਜ ਸਬ ਡਵੀਜ਼ਨ ਮਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਮਾਲ ਵਿਭਾਗ ਦੇ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੈਂਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਮਿੱਥੀ ਗਈ ਸਮਾਂ ਹੱਦ ਦੇ ਅੰਦਰ-ਅੰਦਰ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਟਵਾਰੀ ਇਹ ਵੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਦਫਤਰ ਵਿਚ ਆਉਣ ਵਾਲੇ ਕਿਸੇ ਵੀ ਆਮ ਵਿਅਕਤੀ ਦਾ ਕੰਮ ਬਿਨਾਂ ਕਿਸੇ ਖੱਜਲ-ਖੁਆਰੀ ਤੋੋਂ ਹੋ ਜਾਵੇ। ਸ੍ਰੀ ਪਾਂਥੇ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਕੰਮ ਕਿਸੇ ਕਾਰਨ ਕਰਕੇ ਨਹੀਂ ਵੀ ਹੋਣ ਵਾਲਾ ਤਾਂ ਵੀ ਸਬੰਧਤ ਵਿਅਕਤੀ ਨੂੰ ਚੰਗੀ ਤਰ੍ਹਾਂ ਸਮਝਾ ਦਿੱਤਾ ਜਾਵੇ ਤਾਂ ਜੋ ਉਹ ਖੱਜਲ ਖੁਆਰ ਨਾ ਹੋਵੇ।
ਸ੍ਰੀ ਪਾਂਥੇ ਨੇ ਪਟਵਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰ ਵਿਅਕਤੀ ਨਾਲ ਆਦਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ ਅਤੇ ਹਰ ਵਿਅਕਤੀ ਦਾ ਕੰਮ, ਬਿਨਾਂ ਕਿਸੇ ਸਿਫਾਰਸ਼ ਤੋੋਂ ਪਹਿਲ ਦੇ ਆਧਾਰ ਉਪਰ ਕੀਤਾ ਜਾਵੇ। ਸ੍ਰੀ ਪਾਂਥੇ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਪਟਵਾਰੀ ਦੀ ਕੋਈ ਪੈਂਡੈਂਸੀ ਹੈ ਤਾਂ ਉਸ ਨੂੰ ਜਲਦੀ ਕਲੀਅਰ ਕੀਤਾ ਜਾਵੇ। ਮੀਟਿੰਗ ਵਿਚ ਸ੍ਰੀ ਪਾਂਥੇ ਨੇ ਪਟਵਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ। ਇਸ ਮੌੌਕੇ ਸ੍ਰੀ ਵਿਕਾਸ ਹੰਸ, ਏ.ਐਸ.ਐਮ. ਫਰਦ ਕੇਂਦਰ ਮਾਲੇਰਕੋਟਲਾ ਨੇ ਪੈਂਡਿੰਗ ਪਏ ਇੰਤਕਾਲਾਂ ਬਾਰੇ ਜਾਣਕਾਰੀ ਦਿੱਤੀ। ਜਿਸ ਤੇ ਸ੍ਰੀ ਪਾਂਥੇ ਨੇ ਮੀਟਿੰਗ ਵਿਚ ਹਾਜ਼ਰ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਪੈਂਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਮਿੱਥੀ ਗਈ ਸਮਾਂ ਹੱਦ ਤੋੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿਚ ਹੋੋਰਨਾਂ ਤੋੋਂ ਇਲਾਵਾ ਸ੍ਰੀ ਬਾਦਲ ਦੀਨ, ਤਹਿਸੀਲਦਾਰ, ਮਾਲੇਰਕੋਟਲਾ, ਸ੍ਰੀ ਨਰਿੰਦਰਪਾਲ ਸਿੰਘ, ਨਾਇਬ ਤਹਿਸੀਲਦਾਰ, ਮਾਲੇਰਕੋਟਲਾ, ਸ੍ਰੀ ਸੁਸ਼ੀਲ ਕੁਮਾਰ, ਤਹਿਸੀਲਦਾਰ, ਅਹਿਮਦਗੜ੍ਹ, ਸ੍ਰੀ ਰਮਨ ਕੁਮਾਰ, ਨਾਇਬ ਤਹਿਸੀਲਦਾਰ, ਅਹਿਮਦਗੜ੍ਹ, ਸ੍ਰੀ ਜਗਦੀਪਇੰਦਰ ਸਿੰਘ, ਨਾਇਬ ਤਹਿਸੀਲਦਾਰ, ਅਮਰਗੜ੍ਹ ਆਦਿ ਤੋੋਂ ਇਲਾਵਾ ਸਬ ਡਵੀਜ਼ਨ ਮਾਲੇਰਕੋਟਲਾ ਦੇ ਸਮੂਹ ਕਾਨੂੰਗੋ ਅਤੇ ਪਟਵਾਰੀ ਮੌੌਜੂਦ ਸਨ।