ਚੇਅਰਮੈਨ ਗੇਜਾ ਰਾਮ ਵਾਲਮੀਕਿ ਦਾ ਸਵਾਗਤ ਕਰਦੇ ਹੋਏ ਐੱਸ ਡੀ ਐਮ ਸੁਭਾਸ਼ ਖਟਕ
ਜਗਦੀਸ਼ ਥਿੰਦ
ਫਾਜ਼ਿਲਕਾ , 28 ਫਰਵਰੀ : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਅੱਜ 28 ਫਰਵਰੀ ਨੂੰ ਇੱਥੋਂ ਦਾ ਦੌਰਾ ਕਰਕੇ ਜਿਲ੍ਹੇ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਵਿਭਾਗਾਂ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਪੁੱਜੇ ਹਨ ।
ਚੇਅਰਮੈਨ ਗੇਜਾ ਰਾਮ ਵਾਲਮੀਕ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ ਧੰਜੂ
ਚੇਅਰਮੈਨ ਦੇ ਫਾਜ਼ਿਲਕਾ ਪਹੁੰਚਣ ਤੇ ਐੈੱਸ ਡੀ ਐੱਮ ਸੁਭਾਸ਼ ਖਟਕ , ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ ਧੰਜੂ , ਡੀ ਐੱਸ ਪੀ ਜਗਦੀਸ਼ ਸਿੰਘ , ਬਲਾਕ ਭਲਾਈ ਅਫ਼ਸਰ ਅਸ਼ੋਕ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ ।
ਬਾਬੂਸ਼ਾਹੀ ਨਾਲ ਵਾਰਤਾਲਾਪ ਦੌਰਾਨ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ
ਪੰਜਾਬ ਸਰਕਾਰ ਸਫਾਈ ਸੇਵਕਾਂ ਦੇ ਹੱਕਾਂ ਲਈ ਪੂਰੀ ਤਰ੍ਹਾਂ ਸੁਹਿਰਦ ਹੈ ।
ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਸਫਾਈ ਸੇਵਕਾਂ ਦੀ ਤਨਖਾਹ ਸਿੱਧੇ ਬੈਕ ਖਾਤਿਆਂ ਵਿੱਚ ਜਮਾਂ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਜੇਕਰ ਸਫਾਈ ਸੇਵਕਾਂ ਦੀ ਸੁਰੱਖਿਆ ਤੇ ਅਧਿਕਾਰਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਪਾਈ ਜਾਂਦੀ ਹੈ, ਤਾਂ ਉਸ ਲਈ ਸਬੰਧਤ ਕਾਰਜਸਾਧਕ ਅਫਸਰ ਜੁੰਮੇਵਾਰ ਹੋਣਗੇ ।