ਪਰਮਜੀਤ ਰੰਗਪੁਰੀ
ਫਗਵਾੜਾ, 28 ਫਰਵਰੀ 2020 - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ ‘ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰਾਂ ਵੱਲੋਂ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਗੇਟ ‘ਤੇ ਕਈ ਫਾਇਰ ਕੀਤੇ ਜਿਸ ਤੋਂ ਬਾਅਦ ਉਹ ਫਰਾਰ ਹੋ ਗਏ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ ਜਿਸ ਦੇ ਆਧਾਰ 'ਤੇ ਐੱਸ.ਪੀ ਫਗਵਾੜਾ ਮਨਵਿੰਦਰ ਸਿੰਘ ਅਤੇ ਐੱਸ.ਐੱਚ.ਓ ਥਾਣਾ ਸਿਟੀ ਫਗਵਾੜਾ ਉਂਕਾਰ ਸਿੰਘ ਬਰਾੜ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਘਟਨਾ ਦੇ ਸਥਾਨ ਤੋਂ ਪੰਜ ਗੋਲੀਆਂ ਦੇ ਖਾਲੀ ਖੋਲ੍ਹ ਵੀ ਬਰਾਮਦ ਕੀਤੇ ਗਏ ਹਨ।