← ਪਿਛੇ ਪਰਤੋ
ਚੰਡੀਗੜ੍ਹ, 28 ਫਰਵਰੀ 2020 - ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵਿਧਾਨ ਸਭਾ 'ਚ ਬਜਟ ਪੇਸ਼ ਕਰਨਾ ਹੈ ਪਰ ਮਨਪ੍ਰੀਤ ਬਾਦਲ ਦੇ ਵਿਧਾਨ ਸਭਾ ਪਹੁੰਚਣ ਤੋਂ ਪਹਿਲਾਂ ਹੀ ਅਕਾਲੀਆਂ ਅਤੇ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪੀੜਤਾਂ ਪਰਿਵਾਰਾਂ ਅਤੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਬਿਕਰਮ ਮਜੀਠੀਆ ਸਣੇ ਹੋਰ ਕਈ ਅਕਾਲੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
Total Responses : 930