ਚੰਡੀਗੜ੍ਹ, 28 ਫਰਵਰੀ, 2020: ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ ਦੋ ਸਾਲ ਘਟਾ ਦਿੱਤੀ ਗਈ ਹੈ। ਜਿਸ ਤਹਿਤ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀ ਸਰਵਿਸ ਉਮਰ 60 ਤੋਂ ਘਟਾ ਕੇ 58 ਸਾਲ ਕਰ ਦਿੱਤੀ ਗਈ ਹੈ।
ਭਾਵ ਕਿ 59 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੰਜਾਬ ਦੇ ਸਾਰੇ ਕਰਮਚਾਰੀ 31 ਮਾਰਚ, 2020 ਨੂੰ ਸੇਵਾਮੁਕਤ ਹੋਣਗੇ ਅਤੇ 58 ਸਾਲ ਤੋਂ ਬਾਅਦ ਐਕਸਟੈਂਸ਼ਨ 'ਤੇ ਚੱਲ ਰਹੇ ਕਰਮਚਾਰੀ 30 ਸਤੰਬਰ, 2020 ਨੂੰ ਸੇਵਾਮੁਕਤ ਹੋਣਗੇ।