← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਫਰਵਰੀ 2020 - ਦਿੱਲੀ 'ਚ ਵਾਪਰੀਆਂ ਹਿੰਸਕ ਘਟਨਾਵਾਂ ਉਪਰੰਤ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਸਬ ਕਮੇਟੀ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਹਾਲਾਤ ਦਾ ਜਾਇਜ਼ਾ ਲਵੇਗੀ ਅਤੇ ਜਿਸ ਵੀ ਚੀਜ਼ ਦੀ ਜ਼ਰੂਰਤ ਹੋਵੇਗੀ ਉਹ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਮੁਹੱਈਆ ਕਰਵਾਈ ਜਾਏਗੀ। ਇਸ ਸਬ ਕਮੇਟੀ 'ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਾਬਕਾ ਐਮ.ਪੀ ਤਰਲੋਚਨ ਸਿੰਘ ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ, ਐਡਵੋਕੇਟ ਹਰਵਿੰਦਰ ਸਿੰਘ ਫੂਲਕਾ, ਬੀਬੀ ਰਣਜੀਤ ਕੌਰ ਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਹਨ।
Total Responses : 942