← ਪਿਛੇ ਪਰਤੋ
ਨਿਰਵੈਰ ਸਿੰਘ ਸਿੰਧੀ
ਮਮਦੋਟ, 28 ਫਰਵਰੀ 2020 - ਮਿਸ਼ਨ 2022 ਫਤਹਿ ਕਰਨ ਵਾਸਤੇ ਪਾਰਟੀ ਹਾਈ ਕਮਾਂਡ ਨੇ ਤਿਲਕ ਨਗਰ ਦਿੱਲੀ ਤੋਂ ਤੀਜੀ ਵਾਰ ਵਿਧਾਇਕ ਬਣੇ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਲਗਾਇਆ ਹੈ ਜੋ ਕਿ ਇੱਕ ਬਹੁਤ ਹੀ ਸ਼ਲਾਂਘਾਯੋਗ ਕਦਮ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲਾ ਜੋਆਇੰਟ ਸਕੱਤਰ ਫਿਰੋਜਪੁਰ ਡਾ ਨਿਰਵੈਰ ਸਿੰਘ ਸਿੰਧੀ ਨੇ ਕੀਤਾ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ .ਜਰਨੈਲ ਸਿੰਘ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਲੋਕਾਂ ਅਤੇ ਪਾਰਟੀ ਦੇ ਵਰਕਰਾਂ ਦੇ ਦੁੱਖ ਤਕਲੀਫ਼ਾਂ ਨੂੰ ਵਧੇਰੇ ਸਮਝ ਸਕਦੇ ਹਨ ਅਤੇ ਉਹ ਪੰਜਾਬ ਦੇ ਮਸਲਿਆਂ ਤੋਂ ਵੀ ਕਾਫੀ ਹੱਦ ਤੱਕ ਜਾਣੂ ਹਨ ਉਹਨਾਂ ਪਾਰਟੀ ਸੁਪਰੀਮੋ ਅਤੇ ਮੁੱਖ ਮੰਤਰੀ ਦਿੱਲੀ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਜਰਨੈਲ ਸਿੰਘ ਨੂੰ ਪੰਜਾਬ ਇੰਚਾਰਜ ਲਗਾਉਣ 'ਤੇ ਧੰਨਵਾਦ ਵੀ ਕੀਤਾ।
Total Responses : 940