← ਪਿਛੇ ਪਰਤੋ
ਪੰਜਾਬ ਸਰਕਾਰ ਦੇ ਬਜਟ ਨੇ ਠੇਕਾ ਮੁਲਾਜ਼ਮ ਨਿਰਾਸ਼ ਕੀਤੇ : ਹਰਪਾਲ ਸਿੰਘ ਸੋਢੀ ਫਤਿਹਗੜ੍ਹ ਸਾਹਿਬ, 29 ਫਰਵਰੀ, 2020 : ਬੀਤੇ ਦਿਨੀਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਬਜਟ ਦਾ ਐਲਾਨ ਕੀਤਾ ਜਿਸ ਵਿਚ ਵੱਖ -ਵੱਖ ਵਿਭਾਗਾਂ ਨੂੰ ਕਰੋੜਾਂ ਰੁਪਏ ਜਾਰੀ ਕੀਤੇ ਗਏ ਪ੍ਰੰਤੂ ਇਸ ਬਜਟ ਵਿੱਚ ਪੰਜਾਬ ਦੇ ਵੱਖ- ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਲਈ ਕੋਈ ਪੈਸਾ ਨਹੀਂ ਰੱਖਿਆ ਗਿਆ ਜਿਸ ਕਾਰਨ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮ ਨਿਰਾਸ਼ ਹੋ ਗਏ। ਬਹੁਤ ਸਾਰੇ ਮੁਲਾਜ਼ਮ ਵੱਖ- ਵੱਖ ਵਿਭਾਗਾਂ ਵਿੱਚ ਕਈ ਸਾਲਾਂ ਤੋਂ ਘੱਟ ਤਨਖਾਹ ਤੇ ਕੰਮ ਕਰ ਰਹੇ ਹਨ ।ਇਨ੍ਹਾਂ ਠੇਕਾ ਕਰਮਚਾਰੀਆਂ ਨੂੰ ਨਾ ਹੀ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਨਾਂ ਹੀ ਬਰਾਬਰ ਕੰਮ, ਬਰਾਬਰ ਤਨਖਾਹ ਦੇ ਨਿਯਮਾਂ ਮੁਤਾਬਕ ਪੂਰੀ ਤਨਖਾਹ ਦਿੱਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਪੰਜਾਬ ਦੇ ਕੌਮੀ ਅਤੇ ਰਾਜ ਪ੍ਰੈੱਸ ਸਕੱਤਰ ਹਰਪਾਲ ਸਿੰਘ ਸੋਢੀ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਠੇਕਾ ਮੁਲਾਜ਼ਮਾਂ ਪ੍ਰਤੀ ਕੋਈ ਠੋਸ ਰਣਨੀਤੀ ਬਣਾ ਕੇ ਇਹਨਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ। ਹਰਿਆਣਾ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਪੇ -ਸਕੇਲ ਲਗਾਏ ਹਨ ਅਤੇ ਰੈਗੂਲਰ ਕਰਮਚਾਰੀਆਂ ਦੀ ਤਰ੍ਹਾਂ ਸਾਰੇ ਭੱਤੇ ਵੀ ਦਿੱਤੇ ਹਨ। ਇਸ ਤੋਂ ਇਲਾਵਾ ਠੇਕਾ ਕਰਮਚਾਰੀਆਂ ਦਾ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਨਾ ਹੋਣ ਕਾਰਨ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਵਿੱਚ ਵੀ ਕਰਮਚਾਰੀਆ ਨੂੰ ਸ਼ਾਮਿਲ ਕੀਤਾ ਜਾਵੇ ਅਤੇ ਰੈਗੂਲਰ ਕਰਮਚਾਰੀਆਂ ਵਾਂਗੂੰ ਸਾਰੇ ਭੱਤੇ ਅਤੇ ਸਹੂਲਤਾਂ ਦਿੱਤੀਆਂ ਜਾਣ। ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਠੇਕਾ ਮੁਲਾਜ਼ਮਾਂ ਲਈ ਕੁਝ ਨਾ ਸੋਚਿਆ ਤਾਂ ਜਲਦੀ ਹੀ ਵੱਖ ਵੱਖ ਵਿਭਾਗਾਂ ਦੇ ਸਮੂਹ ਠੇਕਾ ਕਰਮਚਾਰੀ ਸੜਕਾਂ ਤੇ ਉੱਤਰ ਆਉਂਣਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ।
Total Responses : 258