ਜਗਦੀਸ਼ ਥਿੰਦ
ਫਾਜ਼ਿਲਕਾ, 29 ਫਰਵਰੀ:
ਬੇਸਹਾਰਾ ਪਸ਼ੂ ਧੰਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰ. ਅਰਵਿੰਦ ਪਾਲ ਸਿੰਘ ਸੰਧੂ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਢੁਕਵੇਂ ਕਦਮ ਪੁੱਟਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਸ੍ਰ. ਸੰਧੂ ਨੇ ਕਿਹਾ ਕਿ ਬੇਸਹਾਰਾ ਪਸ਼ੂ ਧੰਨ ਕਾਰਨ ਸੜਕੀ ਹਾਦਸੇ ਵਾਪਰਦੇ ਹਨ ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ ਜਿਸ ਨੂੰ ਠੱਲ• ਪਾਉਣ ਲਈ ਯੋਗ ਉਪਰਾਲੇ ਕਰਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਜਾਇਜ਼ਾ ਲੈਂਦੇ ਹੋਏ
ਡਿਪਟੀ ਕਮਿਸ਼ਨਰ ਸ੍ਰ. ਸੰਧੂ ਪੰਜਾਬ ਸਰਕਾਰ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਕਰੀਬ 15 ਏਕੜ ਰਕਬੇ ਵਿੱਚ ਸਥਾਪਤ ਕੀਤੀ ਸਰਕਾਰੀ ਗਊਸ਼ਾਲਾ (ਕੈਂਟਲ ਪਾਊਂਡ) ਵਿਖੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਰਹੇ ਸਨ।
ਸ੍ਰ. ਸੰਧੂ ਨੇ ਕਿਹਾ ਕਿ ਗਊਸ਼ਾਲਾ ਅੰਦਰ ਪਸ਼ੂਧੰਨ ਲਈ ਦੋ ਸੈੱਡ ਬਣ ਕੇ ਤਿਆਰ ਹੋ ਚੁੱਕੇ ਹਨ ਜਿਸਦੇ ਅੰਦਰ ਕਰੀਬ 500 ਪਸ਼ੂ ਰੱਖਣ ਦੀ ਸਮਰੱਥਾ ਹੈ। ਉਨ•ਾਂ ਕਿਹਾ ਕਿ ਗਊਧੰਨ ਨੂੰ ਸੰਭਾਲਣ ਲਈ ਜਲਦੀ ਤੀਜ਼ੇ ਸੈੱਡ ਦੀ ਉਸਾਰੀ ਕਰਵਾਈ ਜਾਵੇਗੀ ਤਾਂ ਜੋ ਸੜਕਾਂ ਦੇ ਘੁੰਮਣ ਵਾਲੇ ਬੇਸਹਾਰਾ ਗਊਵੰਸ਼ ਨੂੰ ਸੰਭਾਲਣ ਦੀ ਗਿਣਤੀ 'ਚ ਹੋਰ ਵਾਧਾ ਕੀਤਾ ਜਾ ਸਕੇ। ਉਨ•ਾਂ ਗਊਸ਼ਾਲਾ ਵਿਖੇ ਮੌਜੂਦ 425 ਤੋਂ ਵਧੇਰੇ ਗਊਵੰਸ਼ ਲਈ ਜ਼ਿਲ•ੇ ਦੇ ਸਮਾਜ ਸੇਵੀ ਸੰਗਠਨਾਂ ਅਤੇ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਤੂੜੀ ਭੇਜ ਕੇ ਨੇਕ ਕੰਮ ਅੰਦਰ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਸ੍ਰ. ਗਊਸ਼ਾਲਾ ਪ੍ਰਬੰਧਕਾਂ ਤੋਂ ਪਸ਼ੂਆਂ ਦੇ ਪੀਣ ਲਈ ਸਾਫ਼ ਪਾਣੀ, ਬਿਜਲੀ, ਹਰੇ ਚਾਰੇ ਅਤੇ ਡਾਕਟਰੀ ਸੇਵਾਵਾਂ ਆਦਿ ਦੇ ਬਾਰੇ ਜਾਣਕਾਰੀ ਲਈ। ਉਨ•ਾਂ ਕਿਹਾ ਕਿ ਗਊਸ਼ਾਲਾ ਨੂੰ ਨਿਯਮਤ ਤੌਰ 'ਤੇ ਮਿਆਰੀ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਾਂਝੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਐਸ.ਡੀ.ਐਮ. ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਵਲ ਰਾਮ, ਐਸ.ਡੀ.ਐਮ ਅਬੋਹਰ ਵਿਨੋਦ ਕੁਮਾਰ ਬਾਂਸਲ, ਐਸ.ਡੀ.ਐਮ ਜਲਾਲਾਬਾਦ ਕੇਸ਼ਵ ਗੋਇਲ, ਕਾਰਜ ਸਾਧਕ ਅਫ਼ਸਰ ਰਜ਼ਨੀਸ ਕੁਮਾਰ, ਅਤੇ ਹੋਰ ਅਧਿਕਾਰੀ ਅਤੇ ਗਊਸ਼ਾਲਾ ਦੇ ਪ੍ਰਬੰਧਕ ਅਤੇ ਮੈਂਬਰ ਹਾਜਰ ਸਨ।