← ਪਿਛੇ ਪਰਤੋ
ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 05 ਮਾਰਚ 2020 - ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆ ਦੀ ਸਹੂਲਤ ਲਈ ਇਸ ਵਾਰ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਵੇਖਣ ਦਾ ਸਮਾਂ ਦੁੱਗਣਾ ਕੀਤਾ ਗਿਆ ਹੈ। ਦੁਨੀਆਂ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਵਿਰਾਸਤ-ਏ-ਖਾਲਸਾ ਦਾ ਸਮਾਂ ਸਵੇਰੇ 8.00 ਵਜੇ ਤੋਂ ਲੈ ਕੇ ਸ਼ਾਮ 8.00 ਵਜੇ ਤੱਕ ਕੀਤਾ ਹੈ। ਦੱਸਣਯੋਗ ਹੈ ਕਿ ਆਮ ਦਿਨਾਂ ਵਿੱਚ ਵਿਰਾਸਤ-ਏ-ਖਾਲਸਾ ਮਹਿਜ 6.30 ਘੰਟੇ ਜੋ ਕਿ ਸਵੇਰੇ 10.00 ਵਜੇ ਤੋਂ ਸ਼ਾਮ 4.30 ਵਜੇ ਤੱਕ ਸ਼ਰਧਾਲੂਆ ਲਈ ਖੁੱਲ੍ਹਦਾ ਹੈ ਹੁਣ 07 ਮਾਰਚ ਤੋਂ 10 ਮਾਰਚ ਤੱਕ ਵਿਰਾਸਤ-ਏ-ਖਾਲਸਾ 6.30 ਘੰਟੇ ਦੀ ਬਜਾਏ 12.00 ਘੰਟੇ ਜੋ ਕਿ ਸਵੇਰੇ 8.00 ਵਜੇ ਤੋਂ ਲੈ ਕੇ ਸ਼ਾਮ 8.00 ਵਜੇ ਤੱਕ ਖੋਲ੍ਹਿਆ ਜਾਵੇਗਾ। ਪ੍ਰਸ਼ਾਸ਼ਨ ਦਾ ਇਹ ਉਪਰਾਲਾ ਹੈ ਕਿ ਪੰਜਾਬ ਦੇ ਅਮੀਰ ਵਿਰਸੇ ਦੀ ਪੇਸ਼ਕਾਰੀ ਕਰਨ ਵਾਲੇ ਇਸ ਅਜਾਇਬ ਘਰ ਨੂੰ ਵੱਧ ਤੋਂ ਵੱਧ ਸੰਗਤਾਂ ਨੂੰ ਵਿਖਾਇਆ ਜਾਵੇ। ਵਿਰਾਸਤ-ਏ-ਖਾਲਸਾ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਲੋੜੀਂਦੀ ਪੁਲਿਸ ਫੋਰਸ ਦਾ ਯੋਗ ਪ੍ਰਬੰਧ ਕੀਤਾ ਗਿਆ ਹੈ।
Total Responses : 942