ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 06 ਮਾਰਚ 2020 - ਵਿਨੇ ਬਬਲਾਨੀ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਅਧਿਕਾਰ ਜੋ ਕਿ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਹਾਸਲ ਹਨ ਦੀ ਵਰਤੋ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਹਰ ਕਿਸਮ ਦੀ ਸ਼ਰਾਬ ਦੇ ਠੇਕੇ/ਅਹਾਤੇ, ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਵਿਚ ਸ਼ਰਾਬ ਦੀ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਜ਼ਿਕਰਯੋਗ ਹੈ ਕਿ ਹੋਲੇ ਮੁਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ 5 ਤੋ 7 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ 8 ਮਾਰਚ ਤੋ 10 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਲੱਖਾਂ ਸ਼ਰਧਾਲੂ ਇਸ ਮੌਕੇ 'ਤੇ ਧਾਰਮਿਕ ਭਾਵਨਾਵਾ ਨਾਲ ਇਨ੍ਹਾਂ ਨਗਰਾ ਵਿਚ ਆ ਰਹੇ ਹਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅਕਤੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ- ਕਮ -ਮੇਲਾ ਅਫਸਰ ਸ੍ਰੀ ਅਨੰਦਪੁਰ ਸਾਹਿਬ ਅਨੁਸਾਰ ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਹੋਲੇ ਮੁਹੱਲੇ ਤਿਉਹਾਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਆਉਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ।
ਇਹ ਹੁਕਮ ਸ਼੍ਰੀ ਕੀਰਤਪੁਰ ਸਾਹਿਬ ਵਿਖੇ 05 ਤੋਂ 07 ਮਾਰਚ ਤੱਕ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ 08 ਤੋਂ 10 ਮਾਰਚ ਤੱਕ ਲਾਗੂ ਰਹਿਣਗੇ।