ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 07 ਮਾਰਚ 2020 - ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਵਿਨੇ ਬਬਲਾਨੀ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮਹੁੱਲੇ ਦੌਰਾਨ ਸੜਕਾ/ਲੰਗਰ/ਟਰੈਕਟਰ ਟਰਾਲੀਆਂ ਅਤੇ ਟਰੱਕਾਂ ਤੇ ਕਿਸੇ ਵੀ ਕਿਸਮ ਦੇ ਸਪੀਕਰਾਂ ਦੀ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਸ੍ਰੀ ਅਨੰਦਪੁਰ ਸਾਹਿਬ ਵਿੱਚ 8 ਤੋ 10 ਮਾਰਚ ਤੱਕ ਇਹ ਹੁਕਮ ਜਾਰੀ ਰਹਿਣਗੇ। ਆਪਣੇ ਹੁਕਮ ਵਿਚ ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਹੋਲੇ ਮੁਹੱਲੇ ਦਾ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 8 ਤੋ 10 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੱਖਾਂ ਸ਼ਰਧਾਲੂ ਧਾਰਮਿਕ ਭਾਵਨਾਵਾਂ ਨਾਲ ਇਨ੍ਹਾਂ ਨਗਰਾਂ ਵਿੱਚ ਮੱਥਾ ਟੇਕਣ ਆਉਦੇ ਹਨ। ਇਸ ਲਈ ਹੋਲਾ ਮੁਹੱਲਾ 2020 ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿਚ ਸੜਕਾਂ/ਲੰਗਰ/ਟਰੈਕਟਰ ਟਰਾਲੀਆਂ ਅਤੇ ਟਰੱਕਾਂ ਤੇ ਕਿਸੇ ਵੀ ਕਿਸਮ ਦੇ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣਾ ਜਰੂਰੀ ਹੈ।