ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਮੂਹ ਆਗੂ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 25 ਮਾਰਚ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੀਨੀਅਰ ਅਕਾਲੀ ਨੇਤਾ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਦੇਸ਼ ਦੁਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਸਾਝੀ ਅਪੀਲ ਕੀਤੀ ਹੈ ਕਿ ਉਹ ਆਪਣੇ ਆਪਣੇ ਘਰਾਂ ਵਿੱਚ ਰਹਿ ਕੇ ਆਪਣੇ ਆਪਣੇ ਧਰਮ ਮੁਤਾਬਿਕ ਪ੍ਰਮਾਤਮਾ ਅੱਗੇ ਸੰਸਾਰ ਵਿੱਚ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕਰਨ ।
ਦੋਵੇਂ ਆਗੂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਦੇ ਬੇਟੇ ਜੁਗਰਾਜ ਸਿੰਘ ਆਨੰਦ ਕਾਰਜ ਮੌਕੇ ਅਸ਼ੀਰਵਾਦ ਦੇਣ ਆਏ ਸਨ ।
ਨਵ ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਮੌਕੇ ਸੁਖਦੇਵ ਸਿੰਘ ਢੀਂਡਸਾ ,ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹੋਰ ਆਗੂ
----------------------------------------------------------
ਵਰਨਣਯੋਗ ਹੈ ਕਿ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਦੇ ਸਪੁੱਤਰ ਐਡਵੋਕੇਟ ਜੁਗਰਾਜ ਸਿੰਘ ਸਿੱਧੂ ਨੇ ਮਾਸਟਰ ਕੁਲਵੰਤ ਸਿੰਘ ਪੰਨੂ ਦੀ ਸਪੁੱਤਰੀ ਨਰਸਿੰਗ ਅਫੀਸਰ ਬੀਬਾ ਸੁਪ੍ਰੀਤ ਕੌਰ ਪੰਨੂ ਨਾਲ ਆਨੰਦ ਕਾਰਜ ਹੋਣ ਤੇ ਗ੍ਰਿਸਤੀ ਜੀਵਨ ਦੀ ਸ਼ੁਰੂਆਤ ਕੀਤੀ ਹੈ ।
ਇਸ ਮੌਕੇ ਇਨ੍ਹਾਂ ਅਕਾਲੀ ਆਗੂਆਂ ਦੇ ਨਾਲ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ੍ਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ੍ਰ ਦਵਿੰਦਰ ਸਿੰਘ ਸੋਢੀ , ਗੁਰਸੇਵ ਸਿੰਘ ਹਰਪਾਲਪੁਰ, ਰਵਿੰਦਰ ਸਿੰਘ ਬ੍ਰਹਮਪੁਰਾ, ਯੂਥ ਅਕਾਲੀ ਨੇਤਾ ਜਗਤਾਰ ਸਿੰਘ ਘੜੂਆ ਅਤੇ ਡਿਪਟੀ ਸੁਪਰਡੈਂਟ ਸ੍ਰ ਕੁਲਵੰਤ ਸਿੰਘ ਸਿੱਧੂ ਵੀ ਹਾਜਰ ਸਨ । ਉਹਨਾਂ ਕਿਹਾ ਕਿ ਪੂਰੀ ਦੁਨੀਆਂ ਇਸ ਵਕਤ ਕੋਇਰਨਾ ਵਾਇਰਸ ਵਰਗੀ ਮਹਾਮਾਰੀ ਤੋਂ ਭੈਭੀਤ ਹੈ ।
ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਰਕਾਰ ਵੱਲੋਂ ਜਨਤਾ ਨੂੰ ਤੰਦਰੁਸਤ ਰੱਖਣ ਲਈ ਚੁੱਕੇ ਜਾ ਰਹੇ ਸਾਰਥਿਕ ਕਦਮਾਂ ਲਈ ਸਾਥ ਦੇਣਾ ਚਾਹੀਦਾ ਹੈ ।
ਸ੍ਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਹਨਾਂ ਰਾਜ ਸਭਾ ਮੈਂਬਰ ਵਜੋ ਲੈਡ ਪੂਲਿੰਗ ਫੰਡ ਵਿੱਚੋ 30 ਲੱਖ ਰੁਪਏ ਸੰਗਰੂਰ ਜਿਲ੍ਹੇ ਦੇ ਹਸਪਤਾਲਾਂ ਵਿੱਚ ਨਵੇਂ ਵੈਂਟੀਲੇਟਰ ਖਰੀਦਣ ਲਈ ਦਿੱਤੇ ਹਨ ,
ਜਦਕਿ ਮੇਰੇ ਬੇਟੇ ਸਾਬਕਾ ਖਜਾਨਾ ਮੰਤਰੀ ਸ੍ਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਤਨਖਾਹ ਤੇ ਭੱਤੇ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਹੈ ।
ਉਹਨਾਂ ਦੱਸਿਆ ਕਿ ਇਸ ਸਮੇਂ ਖਾਲਸਾ ਪੰਥ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਗੁਰਬਾਣੀ ਤੇ ਗੁਰੂ ਸਾਹਿਬ ਵੱਲੋਂ ਬਖਸੇ ਫਲਸਫੇ ਅਨੁਸਾਰ ਦੁਨੀਆਂ ਦੀ ਸੇਵਾ ਲਈ ਵਿਸ਼ੇਸ਼ ਯੋਗਦਾਨ ਪਾ ਸਕਦਾ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ ਮਨਪ੍ਰੀਤ ਸਿੰਘ ਬਰਾੜ ਅਤੇ ਸ੍ਰ ਰਣਜੀਤ ਸਿੰਘ ਬਰਾੜ ਵੀ ਹਾਜਰ ਸਨ । ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਟਕਸਾਲੀ ਦੇ ਆਗੂਆਂ ਤੇ ਵਰਕਰਾਂ ਨੂੰ ਜਨਤਾ ਦੀ ਭਲਾਈ ਲਈ ਕੰਮ ਕਰਨ ਲਈ ਸੁਚਾਰੂ ਢੰਗ ਨਾਲ ਕੰਮ ਕਰਨ ਦੀ ਅਪੀਲ ਕੀਤੀ ।
*ਕਰਨੈਲ ਸਿੰਘ ਪੀਰ ਮੁਹੰਮਦ ਦੇ ਬੇਟੇ ਦੇ ਅਨੰਦਕਾਰਜ ਮੌਕੇ ਢੀਡਸਾ ਬ੍ਰਹਮਪੁਰਾ ਮਜੀਠੀਆ ਜੀਰਾ ਤੇ ਬੀਰਮੀ ਸਮੇਤ ਅਨੇਕਾ ਸ਼ਖਸੀਅਤਾ ਨੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ* *
ਦੱਸਣਯੋਗ ਹੈ ਕਿ ਪੂਰਨ ਗੁਰਮਰਿਆਦਾ ਮੁਤਾਬਿਕ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਹੋਏ ਅਨੰਦ ਕਾਰਜ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਗੁਰਮਿੰਦਰ ਸਿੰਘ ਨੇ ਚਾਰ ਲਾਵਾਂ ਪੜੀਆਂ ਜਦਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ ।
ਹਜੂਰੀ ਅਰਦਾਸੀਏ ਸ਼੍ਰੀ ਦਰਬਾਰ ਸਾਹਿਬ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ।
ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਕੇਂਦਰੀ ਮੰਤਰੀ ਸ੍ਰ ਸੁਖਦੇਵ ਸਿੰਘ ਢੀਂਡਸਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਜੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ, ਸਾਬਕਾ ਡਿਪਟੀ ਸਪੀਕਰ ਸ੍ਰ ਬੀਰਦਵਿੰਦਰ ਸਿੰਘ, ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬੰਡਾਲੀ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਜੀਰਾ ਹਲਕੇ ਦੇ ਐਮ ਐਲ ਏ ਅਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਬੇਟੇ ਵਿਧਾਇਕ ਸ੍ਰ ਕੁਲਬੀਰ ਸਿੰਘ ਜੀਰਾ, ਸ੍ਰੌਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੈਬਰ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰ ਹਰਦੀਪ ਸਿੰਘ ਮੋਹਾਲੀ, ਸਾਬਕਾ ਜੇਲ ਮੰਤਰੀ ਮਲਕੀਤ ਸਿੰਘ ਬੀਰਮੀ,ਬਿਲਡਰ ਜਗਦੀਸ਼ ਸਿੰਘ ਸੈਣੀ , ਡਿਪਟੀ ਸੁਪਰਡੈਂਟ ਜੇਲਾਂ ਕੁਲਵੰਤ ਸਿੰਘ ਸਿੱਧੂ, ਪੁਲਿਸ ਅਫਸਰ ਸੁਮਨਜੀਤ ਕੌਰ ਵਾਲੀਆ , ਕਰਤਾਰ ਆਸਰਾ ਟਰਸੱਟ ਦੀ ਚੇਅਰਪਰਸਨ ਬੀਬਾ ਚਰਨਕੰਵਲ ਕੌਰ, ਸਾਬਕਾ ਫੈਡਰੇਸ਼ਨ ਨੇਤਾ ਇੰਜਨੀਅਰ ਸਰਬਜੀਤ ਸਿੰਘ ਸੋਹਲ , ਸ੍ਰ ਗੁਰਸੇਵ ਸਿੰਘ ਹਰਪਾਲਪੁਰ, ਇਸਤਰੀ ਅਕਾਲੀ ਆਗੂ ਬਲਜੀਤ ਕੌਰ ਦਿੱਲੀ, ਦਵਿੰਦਰ ਸਿੰਘ ਸੋਢੀ, ਗੁਰਮੁੱਖ ਸਿੰਘ ਸੰਧੂ , ਕਾਰਜ ਸਿੰਘ ਧਰਮ ਸਿੰਘ ਵਾਲਾ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੌਜੂਦਾ ਪ੍ਰਧਾਨ ਜਗਰੂਪ ਸਿੰਘ ਚੀਮਾ, ਜਥੇਦਾਰ ਬਲਬੀਰ ਸਿੰਘ, ਹਾਕੀ ਖਿਡਾਰੀ ਜਸਜੀਤ ਸਿੰਘ ਕੁਲਾਰ ਸਮੇਤ ਅਨੇਕਾਂ ਸ਼ਖਸੀਅਤਾਂ ਹਾਜਰ ਹੋਈਆਂ । ਇਸ ਮੌਕੇ ਟਕਸਾਲੀ ਅਕਾਲੀ ਆਗੂ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਿਥੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਉਥੇ ਪਹੁੰਚੀਆਂ ਧੰਨਵਾਦ ਕੀਤਾ । ਉਹਨਾਂ ਦੱਸਿਆ ਕਿ ਮੌਜੂਦਾ ਹਾਲਤ ਨੂੰ ਦੇਖਦੇ ਪ੍ਰਵਾਰਕ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ ਬੇਟੇ ਦੀ ਵਿਆਹ ਪਾਰਟੀ ਜੋ ਕਿ ਹਰੀਕੇ ਨੇੜੇ ਕੋਹਿਨੂਰ ਪੈਲੇਸ ਮਰਹਾਣਾ ਵਿਖੇ ਹੋਣੀ ਸੀ ਨੂੰ ਅਣਮਿਥੇ ਸਮੇਂ ਤੱਕ ਮੁਲਤਵੀ ਕਰ ਦਿੱਤਾ ਹੈ ।