ਭਾਰਤ ਸਰਕਾਰ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਤਰੁੰਤ ਕਦਮ ਚੁੱਕੇ
ਚੰਡੀਗੜ੍ਹ, 25 ਮਾਰਚ 2020 - ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਦੇ ਸ਼ੋਰ ਬਜਾਰ 'ਚ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀਆਂ ਵਲੋਂ ਕੀਤੇ ਗਏ ਆਤਮਘਾਤੀ ਹਮਲੇ ਦੀ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਨੇ ਸਖਤ ਸ਼ਬਦਾਂ ਵਿੱਚ ਨਖੇਦੀ ਕਰਦਿਆ ਕਿਹਾ ਕਿ ਇਹ ਬੜੀ ਮੰਦਭਾਗੀ ਘਟਨਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਪਾਠ ਕਰ ਰਹੀ ਸੰਗਤ ਜੋ ਦੁਨੀਆਂ ਵਿੱਚ ਬੜੀ ਤੇਜੀ ਨਾਲ ਫੈਲ ਰਹੀ ਮਹਾਂਮਾਰੀ ਕੋਰੋਨਾ ਨੂੰ ਰੋਕਣ ਲਈ ਪਰਮਤਾਮਾ ਅੱਗੇ ਅਰਦਾਸ ਬੇਨਤੀ ਕਰਨ ਲਈ ਸਮਾਗਮ ਕੀਤਾ ਜਾ ਰਿਹਾ ਸੀ। ਇਸ ਮੌਕੇ ਤੇ ਆਤਮਘਾਤੀ ਹਮਲਾ ਕਰ ਕੇ ਸਿੱਖ ਸੰਗਤਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਹੈ ਇਹ ਬੜੀ ਮੰਦਭਾਗੀ ਤੇ ਅੱਤ ਨਿੰਦਣਯੋਗ ਘਟਨਾ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੀ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਤਰੁੰਤ ਕਦਮ ਚੁੱਕ ਕੇ ਕਾਬਲ ਵਿੱਚ ਰਹਿ ਰਹੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਅਫਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਬੰਦੀ ਬਣਾਏ ਗਏ ਸਿੱਖਾਂ ਨੂੰ ਅੱਤਵਾਦੀਆਂ ਤੋਂ ਜਲਦੀ ਤੋਂ ਜਲਦੀ ਰਿਹਾ ਕਰਵਾਇਆ ਜਾਵੇ ਅਤੇ ਭਾਰਤ ਸਰਕਾਰ ਅਫਗਾਨਿਸਤਾਨ 'ਚ ਸਥਿਤ ਭਾਰਤੀ ਦੂਤਾਵਾਸ ਨੂੰ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਆਦੇਸ਼ ਦੇਵੇ।