ਡਿਪਟੀ ਕਮਿਸ਼ਨਰ ਨੂੰ ਚੈੱਕ ਭੇਂਟ ਕਰਨ ਮੌਕੇ ਮੌਜੂਦ ਹਨ ਏ ਡੀ ਸੀ ਡਾ. ਆਰ ਪੀ ਸਿੰਘ , ਐੱਸ ਡੀ ਐੱਮ ਸੁਭਾਸ਼ ਖਟਕ , ਐੱਸ ਡੀ ਐੱਮ ਅਬੋਹਰ ਵਿਨੋਦ ਬਾਂਸਲ ਅਤੇ ਸਕੱਤਰ ਸੁਭਾਸ਼ ਅਰੋੜਾ
ਜਗਦੀਸ਼ ਥਿੰਦ
ਫ਼ਾਜ਼ਿਲਕਾ, 25 ਮਾਰਚ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੂੰ ਕੋਵਿਡ 19 ਦੇ ਤਹਿਤ ਲੋੜਵੰਦ ਲੋਕਾਂ ਦੀ ਸਹਾਇਤਾ ਦੇ ਮੱਦੇਨਜ਼ਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਜ਼ਿਲੇ੍ਹ ਦੇ ਵੱਖ-ਵੱਖ ਦਾਨੀ ਸੱਜਣਾਂ ਵੱਲੋਂ 90 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ। ਡਿਪਟੀ ਕਮਿਸ਼ਨਰ ਸ. ਸੰਧੂ ਨੇ ਕੋਵਿਡ 19 ਦੇ ਐਮਰਜੰਸੀ ਹਾਲਾਤਾਂ ਨੂੰ ਦੇਖ ਕੇ ਦਰਿਆਦਿਲੀ ਦੇ ਤੌਰ ’ਤੇ ਸਹਾਇਤਾ ਰਾਸ਼ੀ ਦੇਣ ’ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਜ਼ਿਲੇ੍ਹ ਦੀਆਂ ਵੱਖ-ਵੱਖ ਐਸੋਸੀਏਸ਼ਨਾ ਤੇ ਸੰਸਥਾਵਾਂ ਵੱਲੋਂ ਵੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਨੂੰ ਲਾਲਾ ਮੁਨਸ਼ੀ ਰਾਮ ਚੈਰੀਟੇਬਲ ਟਰੱਸਟ ਵੱਲੋਂ 31 ਹਜ਼ਾਰ ਰੁਪਏ, ਰੋਡਵੰਸ਼ ਭਵਨ ਸੇਵਾ ਦਲ ਸੋਸਾਇਟੀ ਵੱਲੋਂ 31 ਹਜਾਰ ਅਤੇ ਸੁਰਿੰਦਰ ਹੈਪੀ ਠਕਰਾਲ ਵੱਲੋਂ 28 ਹਜ਼ਾਰ ਰੁਪਏ ਦੀ ਸਹਾਇਤਾ ਰਾਸੀ ਦੇ ਚੈੱਕ ਦਿੱਤੇ ਗਏ ਹਨ ਤਾਂ ਜੋ ਲੋੜਵੰਦ ਲੋਕਾਂ ਦੀ ਸੰਕਟ ਦੀ ਸਥਿਤੀ ’ਚ ਸਹਾਇਤਾ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ, ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਵਿਨੋਦ ਬਾਂਸਲ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ ਤੋਂ ਇਲਾਵਾ ਪਤਵੰਤੇ ਸਜਣ ਮੌਜੂਦ ਸਨ।