ਹੈਲਥ ਮਨਿਸਟਰ ਪੰਜਾਬ ਬਲਵੀਰ ਸਿੰਘ ਸਿੱਧੂ
ਜਗਦੀਸ਼ ਥਿੰਦ
ਫਾਜ਼ਿਲਕਾ 30 ਮਾਰਚ ;
ਕਰੋਨਾ ਵਾਰਿਸ ਸਬੰਧੀ ਸਿਰ ਮੁੰਦੀ ਪੰਜਾਬ ਦੇ ਵਿਸ਼ੇਸ਼ ਮੰਗ
ਜਨੋਵੋਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓ.ਓ.ਟੀ.) ਕਲੀਨਿਕ, 35 ਸਰਕਾਰੀ ਨਸਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਈਵੇਟ ਨਸਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਦੋ ਹਫਤੇ ਦੀ ਡੋਜ ਘਰ ਲਿਜਾਉਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਡਿਪਟੀ ਕਮਿਸਨਰਾਂ ਨੂੰ ਪਹਿਲਾਂ ਹੀ ਨਿਰਦੇਸ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸੇਸ ਪਹਿਲਕਦਮੀਆਂ ਕੀਤੀਆਂ ਹਨ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ -19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਰੀਜਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ ‘ਤੇ ਵਿਸੇਸ ਜੋਰ ਦਿੱਤਾ ਗਿਆ ਹੈ ਅਤੇ ਇਹਨਾਂ ਕੇਂਦਰਾਂ ਵਿੱਚ ਦਵਾਈਆਂ ਲੈਣ ਦੌਰਾਨ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਸਬੰਧੀ ਉਨ੍ਹਾਂ ਨੂੰ ਵਿਸੇਸ ਨਿਰਦੇਸ ਜਾਰੀ ਕੀਤੇ ਜਾ ਰਹੇ ਹਨ। ਇਹ ਕਦਮ ਇਹਨਾਂ ਕੇਂਦਰਾਂ ਵਿੱਚ ਨਸ਼ਿਆਂ ਦੇ ਮਰੀਜਾਂ ਦੇ ਆਉਣ-ਜਾਣ ਨੂੰ ਘੱਟ ਕਰਨ ਲਈ ਚੁੱਕੇ ਗਏ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਬਹੁਤੇ ਕੇਂਦਰ ਪਹਿਲਾਂ ਹੀ ਕਾਰਜਸੀਲ ਹਨ ਅਤੇ ਮਰੀਜਾਂ ਨੂੰ ਦਵਾਈ ਦੇ ਰਹੇ ਹਨ। ਰੋਜਾਨਾ ਦੀ ਔਸਤਨ ਡੋਜ 3.2 ਗੋਲੀਆਂ ਦੇ ਮੁਕਾਬਲੇ ਪਿਛਲੇ ਦੋ ਦਿਨਾਂ ਵਿੱਚ, ਦਵਾਈ ਘਰ ਲਿਜਾਉਣ ਕਰਕੇ ਸਰਕਾਰੀ ਕੇਂਦਰਾਂ ਵਿੱਚ ਪ੍ਰਤੀ ਮਰੀਜ ਔਸਤਨ ਡੋਜ 11.4 ਗੋਲੀਆਂ ਹੋ ਗਈ ਹੈ। ਪਿਛਲੇ ਦੋ ਦਿਨਾਂ ਵਿੱਚ ਸਰਕਾਰੀ ਕੇਂਦਰਾਂ ਵੱਲੋਂ ਬੀਪੀਐਨ ਦੀਆਂ ਤਕਰੀਬਨ 3,09,796 ਗੋਲੀਆਂ ਅਤੇ ਨਿੱਜੀ ਕੇਂਦਰਾਂ ਵੱਲੋਂ 5,68,747 ਗੋਲੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਸਮੇਂ ਮਰੀਜਾਂ ਨੂੰ ਕੋਰੋਨਾਵਾਇਰਸ ਅਤੇ ਇਸ ਦੇ ਰੋਕਥਾਮ ਉਪਾਵਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜਾਂ ਨੂੰ ਇਹ ਵੀ ਸੂਚਿਤ ਕੀਤਾ ਜਾ ਰਿਹਾ ਹੈ ਕਿ ਜਿਆਦਾ ਬੁਖਾਰ, ਖੁਸਕ ਖੰਘ ਅਤੇ ਸਾਹ ਲੈਣ ਵਿੱਚ ਮੁਸਕਲ ਹੋਣ ਦੀ ਸਥਿਤੀ ਵਿੱਚ ਉਹਨਾਂ ਨੂੰ ਲਾਜਮੀ ਤੌਰ ‘ਤੇ ਨਜਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹੇ ਮਰੀਜਾਂ ਨੂੰ ਉਹਨਾਂ ਦੇ ਸਬੰਧਤ ਨਸਾ ਛੁਡਾਊ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਟੌਲ ਫਰੀ ਹੈਲਪਲਾਈਨ ਨੰਬਰ 104 ਰਾਹੀਂ ਦਿਨ-ਰਾਤ ਡਾਕਟਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।