ਅਰਵਿੰਦ ਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫ਼ਾਜਿਲਕਾ, 30 ਮਾਰਚ
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ 19 ਦੇ ਮੱਦੇਨਜ਼ਰ ਲਗਾਏ ਗਏ ਕਰਫਿਉ ਦੌਰਾਨ ਸਾਰੀਆਂ ਬੈਂਕ ਬ੍ਰਾਂਚਾਂ, ਏ.ਟੀ.ਐਮਜ, ਬੈਕਿੰਗ ਕਾਰਸਪੌਂਡੈਂਟ, ਨਗਦੀ ਲਿਜਾਣ ਵਾਲੀਆਂ ਏਜੰਸੀਆਂ, ਨਗਦੀ ਲਿਜਾਣ ਵਾਲੀਆਂ ਵੈਨਾਂ, ਬੈਂਕਾਂ ਨੂੰ ਆਈ.ਟੀ. ਅਤੇ ਇੰਜਨੀਅਰਿੰਗ ਸਹਾਇਤਾ ਦੇਣ ਵਾਲੇ ਬੈਂਕ 30 ਤੇ 31 ਮਾਰਚ 2020 ਨੂੰ ਖੁੱਲੇ੍ਹ ਰਹਿਣਗੇ ਅਤੇ ਘੱਟੋ-ਘੱਟ ਸਟਾਫ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲੀ ਅਪ੍ਰੈਲ 2020 ਨੂੰ ਬੈਂਕ ਜਨਤਕ ਕਾਰਜ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਬੈਂਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ੍ਹ ਰਹਿਣਗੇ।
ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਕਰਫਿਊ ਨੂੰ ਧਿਆਨ ’ਚ ਰੱਖਦਿਆਂ ਗ੍ਰਾਹਕਾਂ ਦੀ ਭੀੜ ਨੂੰ ਸੰਭਾਲਣ ਅਤੇ ਕਾਬੂ ਕਰਨ ਲਈ ਹਰੇਕ ਸ਼ਾਖਾ ਤੇ ਏ.ਟੀ.ਐਮ. ਵਿਖੇ ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਬੈਕਿੰਗ ਸਟਾਫ ਅਧੀਨ ਕੰਮ ਕਰਦੇ ਕਰਮਚਾਰੀਆਂ ਦੇ ਸ਼ਨਾਖਤੀ ਕਾਰਡ ਨੂੰ ਹੀ ਕਰਫਿਉ ਪਾਸ ਮੰਨਿਆ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਵਿੱਚ ਖੁੱਲੇ ਰਹਿਣ ਵਾਲੇ ਬੈਂਕਾਂ ਦੇ ਮੈਨੇਜਰਾਂ ਨੂੰ ਨਿਰਦੇਸ ਦਿੱਤੇ ਹਨ ਕਿ ਉਹ ਆਪਣੀਆਂ ਬਰਾਂਚਾ ਵਿੱਚ ਇੱਕ-ਦੂਜੇ ਨਾਲ ਨਿਰਧਾਰਤ 1 ਮੀਟਰ ਤੋਂ 1.5 ਮੀਟਰ ਤੱਕ ਦੀ ਦੂਰੀ ਬਣਾ ਕੇ ਰੱਖਣ ਦੇ ਨਾਲ-ਨਾਲ ਸਾਫ-ਸਫਾਈ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਤਵੱਜੋਂ ਦੇਣ ਅਤੇ ਨਾਲ ਹੀ ਸਟਾਫ ਵੱਲੋਂ ਸੈਨੀਟਾਈਜਰ ਦੀ ਵਰਤੋਂ, ਮਾਸਕ ਅਤੇ ਦਸਤਾਨੇ ਪਹਿਨਣ ਨੂੰ ਯਕੀਨੀ ਬਣਾਉਣ।