← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 1 ਅਪ੍ਰੈਲ 2020 - ਕੋਰੋਨਾ ਵਾਇਰਸ ਸਬੰਧੀ ਵਿੱਢੀ ਗਈ ਲੜਾਈ ਵਿੱਚ ਯੋਗਦਾਨ ਪਾਉਂਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਆਪਣੇ ਮੁਲਾਜ਼ਮਾਂ ਦੀ ਇੱਕ-ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਲਈ ਨਿਰਦੇਸ਼ ਦਿੱਤੇ ਹਨ । ਸ਼ਰਮਾ ਵੱਲੋਂ ਵਿਸ਼ੇਸ਼ ਤੌਰ 'ਤੇ 21 ਹਜ਼ਾਰ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਇਹ ਦੱਸਿਆ ਗਿਆ ਹੈ ਕਿ ਪਟਿਆਲਾ ਅਤੇ ਹੋਰ ਨਾਲ ਲੱਗਦੇ ਇਲਾਕਿਆਂ ਵਿੱਚ ਉਹਨਾਂ ਵੱਲੋਂ ਸਵੈ ਸੇਵੀ ਸੰਸਾਥਵਾਂ ਦੀ ਮੱਦਦ ਨਾਲ ਵੱਖ-ਵੱਖ ਲੋੜੀਂਦਾ ਸਮਾਨ ਅਤੇ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਰਦੇ ਰਹਿਣਗੇ। ਉਹਨਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਬੇਟੇ ਯੁਵਰਾਜ ਸ਼ਰਮਾ ਜੋ ਕਿ ਆਸਟਰੇਲੀਆ ਮੈਲਬਾਰਨ ਵਿਖੇ ਰਹਿੰਦਾ ਹੈ, ਵੱਲੋਂ ਵੀ ਆਸਟਰੇਲੀਆ ਵਿਖੇ ਵਿਸ਼ੇਸ਼ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ। ਜਿਸ ਵਿੱਚ ਉਹਨਾਂ ਵੱਲੋਂ ਲੋੜਵੰਦਾਂ ਦੀ ਮਦਦ ਜਿਵੇਂ ਘਰ ਦਾ ਰਾਸ਼ਨ ਅਤੇ ਦਵਾਈਆਂ ਨਾਲ ਮਦਦ ਕੀਤੀ ਜਾ ਰਹੀ ਹੈ। ਸ਼ਰਮਾ ਨੇ ਦੱਸਿਆ ਕਿ ਪੀ.ਆਰ.ਟੀ.ਸੀ.ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਤਨਖਾਹ ਅਤੇ ਪੈਨਸ਼ਨ ਦੇਣ ਲਈ ਤਕਰੀਬਨ 19 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ , ਉਹਨਾਂ ਦੀ ਤਨਖਾਹ ਅਤੇ ਪੈਨਸ਼ਨ ਸਮੇਂ ਸਿਰ ਪਾਈ ਜਾ ਰਹੀ ਹੈ।
Total Responses : 942