ਜਗਦੀਸ਼ ਥਿੰਦ
ਫਾਜ਼ਿਲਕਾ, 2 ਅਪ੍ਰੈਲ:
ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਲੋਕ ਹਿੱਤਾਂ ’ਚ ਜ਼ਿਲੇ ਅੰਦਰ ਲਗਾਏ ਕਰਫਿਊ ਦੌਰਾਨ ਲੋਕਾਂ ਨੂੰ ਘਰ-ਘਰ ਪਹੁੰਚਾਏ ਜਾ ਰਹੇ ਰਾਸ਼ਨ, ਦਵਾਈਆ ਅਤੇ ਹੋਰ ਸਮੱਗਰੀ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਚੋਣਵੇਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ .ਸੰਧੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਅਤੇ ਐਮਰਜੈਂਸੀ ਹਲਾਤਾਂ ਦੀ ਸਥਿਤੀ ਨਾਲ ਨਿਪਟਣ ਲਈ ਹਸਪਤਾਲਾਂ ਅੰਦਰ ਲੋੜੀਂਦੇ ਪ੍ਰਬੰਧਾਂ ਨੂੰ ਤਿਆਰ ਰੱਖਣ ਦੇ ਆਦੇਸ਼ ਜਾਰੀ ਕੀਤੇ।
ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਰੇਕ ਸਬ ਡਵੀਜ਼ਨ ਪੱਧਰ ’ਤੇ ਲੋੜਵੰਦਾਂ ਤੱਕ ਖਾਣਾ ਅਤੇ ਸੁੱਕਾ ਰਾਸ਼ਨ ਪਹੰੁਚਾਉਣ ਲਈ ਯੋਗ ਉਪਰਾਲੇ ਕਰਨ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਕੋਈ ਵੀ ਲੋੜਵੰਦ ਕਰਫਿਊ ਦੀ ਸਥਿਤੀ ਦੌਰਾਨ ਭੁੱਖ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਹਰੇਕ ਘਰ ਤੱਕ ਸੁਖਾਵੇਂ ਮਾਹੌਲ ’ਚ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤੂਆਂ ਪੁੱਜਦੀਆਂ ਕੀਤੀਆ ਜਾਣ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਲੋੜ ਨਾ ਪਵੇ। ਉਨ੍ਹਾਂ ਕੋਵਿਡ 19 ਦੇ ਕਾਰਜ਼ਾਂ ਅੰਦਰ ਜੁਟੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਭਲਾਈ ਦੇ ਇਸ ਕਾਰਜ਼ ਅੰਦਰ ਪੂਰੀ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਹਲਾਤਾਂ ਦੌਰਾਨ ਏਕਤਾਵਾਂਸ ਅਤੇ ਕੋਆਰਨਟਾਈਨ ਲਈ ਜ਼ਿਲ੍ਹਾ ਪੱਧਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਕੂਲੀ ਬਿਲਡਿੰਗਾਂ ਨੂੰ ਵੀ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਸਿਵਲ ਸਰਜਨ ਫਾਜ਼ਿਲਕਾ ਤੋਂ ਹਸਪਤਾਲਾਂ ਅੰਦਰ ਸਫ਼ਾਈ ਕਾਰਜ਼ਾਂ ਬਾਰੇ ਜਾਣਕਾਰੀ ਲਈ ਅਤੇ ਲੋੜ ਪੈਣ ’ਤੇ ਨਗਰ ਕੋਸ਼ਲ ਦੇ ਕਰਮਚਾਰੀਆਂ ਨੂੰ ਆਰਜ਼ੀ ਤੌਰ ਤੇ ਨਿਯੁਕਤ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਐਸ.ਡੀ.ਐਮ. ਫਾਜ਼ਿਲਕਾ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਸ਼ਿਕਾਇਤਾ ਪੂਨਮ ਸਿੰਘ, ਐਸ.ਪੀ. ਕੁਲਦੀਪ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ ਅਤੇ ਹੋਰ ਚੋਣਵੇਂ ਵਿਭਾਗੀ ਅਧਿਕਾਰੀ ਹਾਜ਼ਰ ਸਨ।