ਐੱਸ ਡੀ ਐੱਮ ਫਾਜ਼ਿਲਕਾ ਸੁਭਾਸ਼ ਖਟਕ ਜ਼ਰੂਰਤਮੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਮੌਕੇ ਨਾਲ ਹਨ ਸਕੱਤਰ ਰੈੱਡ ਕਰਾਸ ਸੁਸਾਇਟੀ ਅਤੇ ਹੋਰ ਅਧਿਕਾਰੀ
ਜਗਦੀਸ਼ ਥਿੰਦ
ਫ਼ਾਜ਼ਿਲਕਾ 5 ਅਪਰੈਲ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੋਵਿਡ 19 ਦੇ ਮੱਦੇਨਜਰ ਲਗਾਏ ਗਏ ਕਰਫਿਊ ’ਚ ਲੋੜਵੰਦ ਲੋਕਾਂ ਨੂੰ ਲੋੜੀਂਦਾ ਸੁੱਕਾ ਰਾਸ਼ਨ ਪੁੱਜਦਾ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲਾ ਰੈਡ ਕਰਾਸ ਸੁਸਾਇਟੀ ਵੱਲੋਂ ਅੱਜ ਸਥਾਨਕ ਕਾਂਸ਼ੀ ਰਾਮ ਕਲੋਨੀ ਵਿਖੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ 5 ਕਿਲੋ ਆਟਾ, 2 ਕਿਲੋ ਚਾਵਲ, 1 ਕਿਲੋ ਚੀਨੀ, 1 ਪੈਕਟ ਨਮਕ ਦੀ ਪੈਕਿੰਗ ਦੇ 100 ਤੋਂ ਵਧੇਰੇ ਲੋਕਾਂ ਨੂੰ ਵੰਡੇ ਗਏ।
ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ ਦੀ ਵੰਡ ਕਰਨ ਮੌਕੇ ਵਿਸ਼ੇਸ ਤੌਰ ਤੇ ਨਾਲ ਪਹੁੰਚੇ ਐਸ.ਡੀ.ਐਮ ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ ਨੇ ਕਿਹਾ ਹਰੇਕ ਪਿੰਡ ਅਤੇ ਸ਼ਹਿਰੀ ਵਾਰਡਾਂ ਤੱਕ ਲੋੜਵੰਦ ਲੋਕਾਂ ਨੂੰ ਜਿੱਥੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੰਗਰ ਅਤੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ, ਉਥੇ ਜ਼ਿਲਾ ਰੈਡ ਕਰਾਸ ਸੁਸਾਇਟੀ ਲੋੜਵੰਦਾਂ ਤੱਕ ਰਾਸ਼ਨ ਪੁੱਜਦਾ ਕਰਨ ਲਈ ਯੋਗ ਉਪਰਾਲੇ ਕਰ ਰਹੀ ਹੈ। ਸ੍ਰੀ ਖੱਟਕ ਨੇ ਇਸ ਸੰਕਟ ਦੀ ਘੜੀ ਅੰਦਰ ਵੱਖ-ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਲੋੜਵੰਦ ਲੋਕਾਂ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਆਉਣ ਲੋਕਾਂ ਤੱਕ ਰਾਹਤ ਪਹੰੁਚਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਕੋਈ ਗਰੀਬ ਅਤੇ ਭੁੱਖਾ ਨਾ ਸੋ ਸਕੇ।
ਉਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਉਹ ਕਿਸੇ ਵੀ ਘਰ ਵਿਚ ਰਾਸ਼ਨ ਆਦਿ ਨੂੰ ਲੈ ਕੇ ਤੰਗੀ ਨਹੀਂ ਆਉਣ ਦੇਣਗੇ। ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਖਿਲਾਫ ਚੱਲ ਰਹੀ ਜੰਗ ਅਸੀਂ ਸਾਰਿਆਂ ਨੇ ਮਿਲ ਕੇ ਜਿੱਤਣੀ ਹੈ। ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਨ ਕਰਦੇ ਹੋਏ ਘਰਾਂ ਵਿਚ ਹੀ ਰਹਿਣਾ ਹੋਵੇਗਾ ਅਤੇ ਉਨਾਂ ਤੱਕ ਗੁਜ਼ਾਰੇ ਦੇ ਲਈ ਜ਼ਰੂਰੀ ਸਮਾਨ ਪਹੰੁਚਾਉਣਾ ਜ਼ਿਲ੍ਰਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ, ਸ਼ਸ਼ੀਕਾਂਤ, ਸੁਭਾਸ਼ ਕਟਾਰੀਆ ਆਦਿ ਹੋਰ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਮੌਜੂਦ ਸਨ।