← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 7 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗਾਂ ਦੀਆਂ ਟੀਮਾਂ ਵੱਲੋਂ ਸ਼ਬਜੀ ਮੰਡੀ ਦਾ ਦੌਰਾ ਕੀਤਾ ਗਿਆ। ਟੀਮ ’ਚ ਸ਼ਾਮਿਲ ਸਹਾਇਕ ਕਮਿਸ਼ਨਰ ਫੂਡ ਸ੍ਰੀ ਕਮਲਪ੍ਰੀਤ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਗਗਨਦੀਪ ਕੌਰ ਨੇ ਫਾਜ਼ਿਲਕਾ ਮੰਡੀ ਅੰਦਰ ਫਲਾਂ ਅਤੇ ਸ਼ਬਜੀਆਂ ਦੀ ਗੁਣਵਤਾ ਦਾ ਜਾਇਜ਼ਾ ਲਿਆ। ਫੂਡ ਸੇਫਟੀ ਐਕਟ ਦੇ ਨਿਯਮਾਂ ਤਹਿਤ ਫਾਜ਼ਿਲਕਾ ਮੰਡੀ ਅੰਦਰ ਚੈਕਿੰਗ ਦੌਰਾਨ ਕੁੱਝ ਰੇਹੜੀਆਂ ਅਤੇ ਦੁਕਾਨਦਾਰਾਂ ਵੱਲੋਂ ਮਾੜੀ ਕੁਆਲਟੀ ਦੀ ਸ਼ਬਜੀ ਅਤੇ ਫਲ ਵੇਚ ਕੇ ਲੋਕਾਂ ਦੀ ਸਿਹਤ ਦਾ ਖਿਲਵਾੜ ਕਰਨ ਦਾ ਮਾਮਲਾ ਸਾਮ੍ਹਣਾ ਆਇਆ ਜਿਸਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਅਮਲ ’ਚ ਲਿਆਦਿਆਂ 160 ਕਿਲੋ ਤੋਂ ਵਧੇਰੇ ਫਲ ਅਤੇ ਸ਼ਬਜੀਆਂ ਨੂੰ ਨਸ਼ਟ ਕੀਤਾ ਗਿਆ। ਸਹਾਇਕ ਕਮਿਸ਼ਨਰ ਫੂਡ ਸ੍ਰੀ ਕਮਲਪ੍ਰੀਤ ਸਿੰਘ ਨੇ ਸਮੂਹ ਰੇਹੜੀਆਂ ਅਤੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਅੰਦਰ ਅਜਿਹਾ ਮਾਮਲਾ ਮਿਲਣ ’ਤੇ ਫੂਡ ਸੇਫਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਅਜਿਹੀ ਚੈਕਿੰਗ ਪ੍ਰਕਿਰਿਆ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲੇ ਨੂੰ ਜੁਰਮਾਨੇ ਦੇ ਨਾਲ ਐਕਟ ਮੁਤਾਬਿਕ ਕਾਨੂੰਨੀ ਕਾਰਵਾਈ ਦੇ ਦਾਇਰੇ ’ਚ ਲਿਆਂਦਾ ਜਾਵੇਗਾ। ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਜਿੱਥੇ ਕਰੋਨਾ ਵਾਈਰਸ ਦੀ ਬਿਮਾਰੀ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਕਾਰਜਸੀਲ ਹੈ, ਉਥੇ ਲੋਕਾਂ ਤੱਕ ਪਹੁੰਚਣ ਵਾਲੇ ਖਾਦ ਪਦਾਰਥਾਂ ਦੀ ਜਾਂਚ ਲਈ ਟੀਮਾਂ ਗਠਿਤ ਕੀਤੀਆ ਗਈਆ ਹਨ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਐਕਟ ਤਹਿਤ ਗਠਿਤ ਟੀਮਾਂ ਨੂੰ ਰੋਜ਼ਾਨਾ ਵੱਖ ਵੱਖ ਮੰਡੀਆਂ ਅਤੇ ਹੋਰ ਖਾਦ ਸਮੱਗਰੀ ਦੀ ਗੁਣਵਤਾ ਦੀ ਜਾਂਚ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਖਾਣ ਪੀਣ ਦੀ ਵਸਤੂਆਂ ਨਾਲ ਕਿਸੇ ਹੋਰ ਬਿਮਾਰੀ ਦਾ ਸ਼ਿਕਾਰ ਨਾ ਹੋਣਾ ਪਵੇ।
Total Responses : 188