← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 7 ਅਪ੍ਰੈਲ 2020 - ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਕੋਵਿਡ 19 ਬਿਮਾਰੀ ਨੂੰ ਰੋਕਣ ਲਈ ਜ਼ਿਲੇ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨਾਂ ਦਾ ਧੰਨਵਾਦ ਕਰਦਿਆਂ ਉਨਾਂ ਤੋਂ ਕੁੱਝ ਹੋਰ ਦਿਨਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ ਤਾਂ ਜੋ ਇਸ ਬਿਮਾਰੀ ਨੂੰ ਬਠਿੰਡਾ ਜ਼ਿਲ੍ਹੇ ਵਿਚ ਪੈਰ ਪਾਉਣ ਤੋਂ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਜ਼ਿਲੇ ਦੇ ਸਿਰਫ 6 ਸੈਂਪਲਾਂ ਦੀ ਰਿਪੋਟ ਪੈਂਡਿੰਗ ਹੈ। ਫਿਲਹਾਲ ਜ਼ਿਲ੍ਹੇ ਵਿੱਚ ਕੋਈ ਕਨਫਰਮ ਕੇਸ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸ਼ੱਕ ਸਾਡੇ ਲੋਕ ਲਈ ਇਹ ਸੰਕਟ ਦਾ ਸਮਾਂ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਸੰਭਵ ਕੋਸ਼ਿਸ ਕਰ ਰਹੀ ਹੈ ਕਿ ਲੋਕਾਂ ਤੱਕ ਬੁਨਿਆਦੀ ਸਮਾਨ ਦੀ ਪਹੁੰਚ ਹੋਵੇ।
Total Responses : 260