ਘਰਾਂ ਅੰਦਰੋਂ ਲਿਆਂਦਾ ਕੂੜਾ ਸਮੇਟਦੇ ਹੋਏ ਸਫ਼ਾਈ ਸੇਵਕ
ਜਗਦੀਸ਼ ਥਿੰਦ
ਫਾਜ਼ਿਲਕਾ 8 ਅਪ੍ਰੈਲ
ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਜਿਥੇ ਡਾਕਟਰਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਮੁਲਾਜਮਾਂ ਵੱਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ ਉਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਸਫਾਈ ਸੇਵਕਾਂ ਵੱਲੋਂ ਵੀ ਜ਼ਿਲੇ੍ਹ ਦੀ ਸਾਫ-ਸਫਾਈ ਕਰਨ ’ਚ ਆਪਣਾ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਸਾਰੇ ਹੀ ਸਫਾਈ ਸੇਵਕ ਰੋਜ਼ਾਨਾ ਜ਼ਿਲੇ੍ਹ ਨੂੰ ਸਾਫ ਰੱਖਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਮਾਾਰੀਆਂ ਤੋਂ ਬਚਾਈ ਰੱਖਣ ਲਈ ਆਪਣਾ ਪੂਰਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਫਾਈ ਸੇਵਕ ਰੋਜ਼ਾਨਾ ਸਵੇਰ ਤੋਂ ਹੀ ਸੜਕਾਂ, ਗਲੀਆਂ, ਨਾਲੀਆਂ ਆਦਿ ਦੀ ਸਫਾਈ ਕਰ ਰਹੇ ਹਨ। ਇਸ ਤੋਂ ਇਲਾਵਾਂ ਇਨ੍ਹਾਂ ਵੱਲੋਂ ਘਰੋ ਘਰੀ ਜਾ ਕੇ ਕੂੜਾ ਇਕਠਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਰਾਂ ’ਚ ਰਹਿਣ ਦੀ ਅਪੀਲ ਕੀਤੀ ਗਈ ਅਤੇ ਜ਼ਰੂਰੀ ਵਸਤਾਂ ਲੋਕਾਂ ਨੂੰ ਉਨ੍ਹਾ ਦੇ ਘਰਾਂ ’ਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਫਾਈ ਸਵੇਕਾ ਵੱਲੋਂ ਕੋਰੋਨਾ ਵਾਇਰਸ ਦੀ ਪਰਵਾਹ ਨਾ ਕਰਦਿਆਂ ਅਤੇ ਆਪਣੀ ਡਿਊਟੀ ਨੂੰ ਤਰਜੀਹ ਦਿੰਦਿਆਂ ਲਗਾਤਾਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਫ਼ਾਜ਼ਿਲਕਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਡੈਡ ਹਾਉਸ ਰੋਡ, ਬਸਤੀ ਹਜ਼ੂਰ ਸਿੰਘ, ਗਲੀ ਨੰਬਰ 1 ਤੇ 2, ਜੈਨ ਗਲੀਆਂ, ਪੁਰਾਣਾ ਪੰਜਾਬ ਨੈਸ਼ਨਲ ਬੈਂਕ ਵਾਲੀ ਗਲੀ, ਗਲੀ ਚੌਧਰੀਆਂ, ਅਨੰਦਪੁਰ ਮੁਹੱਲਾ ਆਦਿ ਤੋਂ ਕੂੜਾ ਸਿਲਟ ਚੁਕਵਾਇਆ ਗਿਆ ਅਤੇ ਫਰਸ਼ ਨੰਬਰ 14 ਤੇ ਬਰਸਾਤੀ ਨਾਲੇ ਦੀ ਸਫਾਈ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਬਣੇ ਸੈਕੰਡਰੀ ਪੁਆਇੰਟਾਂ ਨੂੰ ਸਾਫ ਕਰਵਾਇਆ ਗਿਆ। ਵੱਖ-ਵੱਖ ਥਾਵਾਂ ’ਤੇ ਲੱਗੇ ਡਸਟਬਿਨ ਖਾਲੀ ਕਰਵਾਏ ਗਏ। ਇਸ ਤੋਂ ਇਲਾਵਾ ਪੰਜਾਬ ਨੈਸ਼ਨਲ ਬੈਂਕ, ਸਚਦੇਵਾ ਹਸਪਤਾਲ ਆਦਿ ਨੂੰ ਸੈਨੇਟਾਈਜ਼ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਕੰਮ ਸਮਾਜਿਕ ਦੂਰੀ ਨੂੰ ਕਾਇਮ ਰੱਖ ਕੇ ਕੀਤੇ ਜਾ ਰਹੇ ਹਨ।
ਤਸਵੀਰਾਂ 1 ਤੋਂ 4