ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 6 ਲੋਕਾਂ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ 21 ਮਈ 2020 : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਪਟੇਲ ਨਗਰ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ 6 ਲੋਕਾਂ ਖਿਲਾਫ 452, 323, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਟੇਲ ਨਗਰ ਨੇ ਦੋਸ਼ ਲਗਾਇਆ ਕਿ ਬੀਤੀ 16 ਮਈ 2020 ਨੂੰ ਉਸ ਦੀ ਲੜਕੀ ਸੀਮਾ ਰਾਣੀ ਜੋ ਨਾਲੀ ਵਿਚ ਬਚੀ ਹੋਈ ਸਬਜ਼ੀ ਡੋਲ ਰਹੀ ਸੀ ਤਾਂ ਗੁਰਮੇਜ ਕੌਰ ਵਗੈਰਾ ਨੇ ਉਸ ਨਾਲ ਗਾਲੀ ਗਲੋਚ ਕੀਤਾ ਸੀ। ਜੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਜਦ ਉਹ ਉਲਾਂਭਾ ਲੈ ਕੇ ਉਨ੍ਹਾਂ ਦੇ ਘਰ ਗਏ ਸੀ, ਜਿਸ ਨਾਲ ਉਕਤ ਲੋਕ ਉਸ ਨਾਲ ਰੰਜ਼ਿਸ਼ ਰੱਖਣ ਲੱਗ ਪਏ। ਜੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਕੁਲਦੀਪ ਸਿੰਘ ਪੁੱਤਰ ਜੰਗੀਰ ਸਿੰਘ, ਰਣਜੀਤ ਸਿੰਘ ਪੁੱਤਰ ਜੰਗੀਰ ਸਿੰਘ, ਰਾਜੂ ਪੁੱਤਰ ਸੋਮਾ, ਮਨਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ, ਹੀਰਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਮੀਰਸ਼ਾਹ ਵਾਲਾ ਥਾਣਾ ਮੱਖੂ ਅਤੇ ਗੁਰਮੇਜ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਪਟੇਲ ਨਗਰ ਨੇ ਹਮ ਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ‘ਤੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।