ਜੀ ਐਸ ਪੰਨੂ
ਪਟਿਆਲਾ, 21 ਮਈ 2020 - ਦੂਸਰੇ ਰਾਜਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਵਾਪਸ ਭੇਜਣ ਦੀ ਕੀਤੀ ਪਹਿਲ ਤਹਿਤ ਅੱਜ ਸ਼ਾਮ ਪਟਿਆਲਾ ਤੋਂ ਇੱਕ ਹੋਰ ਰੇਲ ਗੱਡੀ ਉਤਰ ਪ੍ਰਦੇਸ਼ ਦੇ ਗੌਂਡਾ ਜ਼ਿਲ੍ਹੇ ਲਈ ਰਵਾਨਾ ਹੋਈ। ਇਸ ਰੇਲ ਗੱਡੀ ਵਿੱਚ ਗਏ 1212 ਮੁਸਾਫਿਰਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਲੈਕੇ ਰੇਲ ਗੱਡੀ ਵਿੱਚ ਚੜ੍ਹਾਉਣ ਤੱਕ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ। ਡਾਕਟਰੀ ਨਿਰੀਖਣ, ਟਿਕਟਾਂ ਦੀ ਵੰਡ, ਖਾਣਾ ਅਤੇ ਰੇਲ ਗੱਡੀ ਵਿੱਚ ਚੜ੍ਹਾਉਣ ਤੱਕ ਹਰੇਕ ਸਥਾਨ 'ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਦਿਆ ਆਪਸੀ ਦੂਰੀ ਨੂੰ ਬਰਕਰਾਰ ਰੱਖਿਆ ਗਿਆ, ਜਿਸ ਸਕਦਾ ਯਾਤਰਾ ਦੀ ਸ਼ੁਰੂਆਤ ਬੜੀ ਸੁਰੱਖਿਅਤ ਹੋਈ।
6 ਮਈ ਤੋਂ ਪਟਿਆਲਾ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਲਈ ਰੇਲਾਂ ਅਤੇ ਬੱਸਾਂ ਰਾਹੀਂ ਪ੍ਰਵਾਸੀਆਂ ਨੂੰ ਭੇਜਿਆ ਜਾ ਰਿਹਾ ਹੈ ਅਤੇ ਅੱਜ ਪਟਿਆਲਾ ਰੇਲਵੇ ਸਟੇਸ਼ਨ ਤੋਂ 18ਵੀਂ ਰੇਲ ਗੱਡੀ ਯੂ.ਪੀ. ਦੇ ਗੌਂਡਾ ਜ਼ਿਲ੍ਹੇ ਲਈ ਰਵਾਨਾ ਹੋਈ ਹੈ ।
ਬਾਹਰਲੇ ਸੂਬਿਆਂ ਦੇ ਮਜਦੂਰਾਂ ਅਤੇ ਹੋਰ ਵਸਨੀਕਾਂ ਨੂੰ ਆਪਣੇ ਘਰਾਂ ਨੂੰ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਾਪਿਸ ਭੇਜੇ ਜਾਣ ਦੌਰਾਨ ਪਟਿਆਲਾ ਰੇਲਵੇ ਸਟੇਸ਼ਨ 'ਤੇ ਵਿਖੇ ਬਾਕੀ ਰਹਿ ਗਏ ਪਰਵਾਸੀਆਂ ਦੇ ਰਹਿਣ ਸਹਿਣ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ।ਰੇਲਵੇ ਸਟੇਸ਼ਨ ਨੇੜੇ ਵੱਡੀ ਗਿਣਤੀ ਇਕੱਠੇ ਹੋਏ ਇਨ੍ਹਾਂ ਮਜਦੂਰਾਂ ਨੇ ਉਨ੍ਹਾਂ ਨੂੰ ਰੇਲ ਗੱਡੀ ਵਿੱਚ ਨਾ ਭੇਜੇ ਜਾਣ 'ਤੇ ਚਿੰਤਾ ਪ੍ਰਗਟਾਈ ਬਾਬੂਸ਼ਾਹੀ ਡਾਟ ਕਾਮ ਵਲੋਂ ਪੁਆਂਇਟ-ਓਟ ਕਰਨ 'ਤੇ ਮੌਕੇ 'ਤੇ ਪੁੱਜੇ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਇਨ੍ਹਾਂ ਨੂੰ ਸ਼ਾਂਤ ਕਰਦਿਆਂ ਇਨ੍ਹਾਂ ਨੂੰ ਸਰਕਾਰੀ ਮਲਟੀਪਰਪਜ਼ ਸਕੂਲ ਵਿਚ ਠਹਿਰਾਏ ਜਾਣ ਦਾ ਪ੍ਰਬੰਧ ਕਰਕੇ ਜਾਣੂ ਕਰਵਾਇਆ ਤੇ ਚਾਰ ਦਿਨਾਂ ਦੇ ਖਾਣੇ ਦਾ ਪ੍ਰਬੰਧ ਕੀਤਾ ਤੇ ਪ੍ਰਵਾਸੀਆਂ ਨੂੰ ਯਕੀਨੀ ਕੀਤਾ ਕਿ 23.5.2020 ਜਾਣ ਵਾਲੀ ਰੇਲ ਗੱਡੀ ਵਿੱਚ ਬਿਠਾ ਦਿੱਤਾ ਜਾਵੇਗਾ ।
ਚਰਨਜੀਤ ਸਿੰਘ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਜੇਕਰ ਫਿਰ ਵੀ ਕੋਈ ਰਹਿ ਗਿਆ ਤਾਂ ਹੋਰ ਬਿਹਾਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਵਿੱਚ ਉਨ੍ਹਾਂ ਨੂੰ ਵੀ ਆਪਣੇ ਘਰਾਂ ਨੂੰ ਰਵਾਨਾ ਕੀਤਾ ਜਾਵੇਗਾ।ਇਸ ਤੋਂ ਬਾਅਦ ਹੁਣ ਸਰਕਾਰੀ ਮਲਟੀਪਰਪਜ਼ ਸਕੂਲ ਵਿਖੇ ਠਹਿਰੇ ਇਨ੍ਹਾਂ ਮਜਦੂਰਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।