ਅਸ਼ੋਕ ਵਰਮਾ
- ਵਿਦੇਸ਼ ਤੋਂ ਪਰਤੇ ਇਕ ਵਿਅਕਤੀ ਦਾ ਟੈਸਟ ਆਇਆ ਪਾਜ਼ੀਟਿਵ
ਬਠਿੰਡਾ, 22 ਮਈ 2020 - ਬਠਿੰਡਾ ਜ਼ਿਲ੍ਹੇ ਵਿਚ ਪਹਿਲਾਂ ਤੋਂ ਪਾਜ਼ੀਟਿਵ ਆਏ ਸਾਰੇ 43 ਲੋਕਾਂ ਦੇ ਠੀਕ ਹੋ ਕੇ ਘਰ ਪਰਤ ਜਾਣ ਬਾਅਦ ਅੱਜ ਇਕ ਹੋਰ ਵਿਅਕਤੀ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਕਿਉਂਕਿ ਜਿਸ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ ਉਹ ਪਹਿਲਾਂ ਹੀ ਪ੍ਰਸ਼ਾਸਨ ਦੇ ਨਿਯੰਤਰਣ ਹੇਠ ਸਰਕਾਰੀ ਇਕਾਂਤਵਾਸ ਵਿਚ ਸੀ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਅੱਜ ਰਿਪੋਰਟ ਪ੍ਰਾਪਤ ਹੋਈ ਹੈ ਉਹ ਵਿਦੇਸ਼ ਤੋਂ ਪਰਤਿਆ ਸੀ। ਉਹ ਦੁਬਈ ਤੋਂ ਆਇਆ ਸੀ ਅਤੇ ਦੇਸ਼ ਪਰਤਨ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਵਿਚ ਆਉਣ ਤੇ ਉਸ ਨੂੰ ਇਕਾਂਤਵਾਸ ਵਿਚ ਰੱਖਿਆ ਗਿਆ ਸੀ। ਜਿੱਥੇ ਟੈਸਟਿੰਗ ਦੌਰਾਨ ਉਸਨੂੰ ਕੋਵਿਡ 19 ਬਿਮਾਰੀ ਹੋਣ ਦੀ ਪੁ਼ਸ਼ਟੀ ਹੋਈ ਹੈ। ਡਿਪਟੀ ਕਮਿਸ਼ਨਰ ਨੇ ਕਿਫਾ ਕਿ ਉਕਤ ਵਿਅਕਤੀ ਦੇ ਇਕਾਂਤਵਾਸ ਵਿਚ ਹੋਣ ਕਾਰਨ ਉਸਤੋਂ ਸਥਾਨਕ ਲਾਗ ਦਾ ਖਤਰਾ ਨਹੀਂ ਹੈ। ਪਰ ਨਾਲ ਹੀ ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਦੀ ਹਰ ਸਲਾਹ ਦਾ ਸਖ਼ਤੀ ਨਾਲ ਪਾਲਣ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਭੇਜੇ 5 ਹੋਰ ਨਮੂਨਿਆਂ ਦੀ ਜਾਂਚ ਰਿਪੋਰਟ ਅੱਜ ਪ੍ਰਾਪਤ ਹੋਈ ਸੀ ਜਿਸ ਵਿਚ ਉਪਰੋਕਤ ਇਕ ਦੀ ਪਾਜ਼ੀਟਿਵ ਅਤੇ ਬਾਕੀ ਚਾਰ ਦੀ ਨੈਗੇਟਿਵ ਰਿਪੋਰਟ ਆਈ ਹੈ।
ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਭੇਜੇ 95 ਨਮੂਨਿਆਂ ਦੀ ਜਾਂਚ ਰਿਪੋਰਟ ਹਾਲੇ ਆਉਣੀ ਬਕਾਇਆ ਹੈ ਜਦ ਕਿ ਅੱਜ 111 ਹੋਰ ਨਮੂਨੇ ਜਾਂਚ ਲਈ ਭੇਜੇ ਗਏ ਹਨ।