ਐਸ ਏ ਐਸ ਨਗਰ, 22 ਮਈ 2020 - ਪੰਜਾਬ ਸਰਕਾਰ ਵੱਲੋਂ ਹਰਕੀਰਤ ਕੌਰ ਚੰਨੀ, ਡਿਪਟੀ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ ਸੁਸਾਇਟੀ, ਐਸ.ਏ.ਐਸ.ਨਗਰ (ਮੁਹਾਲੀ) ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵਜੋਂ ਤਾਇਨਾਤ ਕੀਤਾ ਗਿਆ ਹੈ। ਉਹਨਾਂ ਨੂੰ ਪੂਜਾ ਸਿਆਲ ਦੀ ਜਗ੍ਹਾ ਤਾਇਨਾਤ ਕੀਤਾ ਗਿਆ ਹੈ ਜਿਹਨਾਂ ਦਾ ਤਬਾਦਲਾ ਏਡੀਸੀ (ਜਨਰਲ), ਪਟਿਆਲਾ ਵਜੋਂ ਕੀਤਾ ਗਿਆ ਹੈ।