ਚੰਡੀਗੜ੍ਹ, 23 ਮਈ 2020 - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸ਼ਨੀਵਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਹਰਿਆਣਾ ਦੇ 76 ਵਿੱਚੋਂ 22 ਵਿਅਕਤੀਆਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ।
ਇਹ ਸਾਰੇ ਜਾਣੇ ਪਿਛਲੇ ਹਫਤੇ ਹੀ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ 'ਤੇ ਇੱਕ ਵਿਸ਼ੇਸ਼ ਚਾਰਟਡ ਜਹਾਜ਼ ਰਾਹੀਂ ਆਏ ਸਨ। ਅਮਰੀਕਾ ਤੋਂ ਕੁੱਲ 160 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਸ 'ਚ ਹਰਿਆਣਾ ਦੇ ਰਹਿਣ ਵਾਲੇ ਵਸਨੀਕਾਂ ਦੀ ਗਿਣਤੀ ਬਾਕੀ ਸੂਬਿਆਂ ਨਾਲੋਂ ਜ਼ਿਆਦਾ ਸੀ।
ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ 76 ਨਾਗਰਿਕਾਂ ਨੂੰ ਅੰਮ੍ਰਿਤਸਰ ਤੋਂ ਪੰਚਕੂਲਾ ਲਿਆਂਦਾ ਗਿਆ ਸੀ ਜਿੱਥੇ ਉਨ੍ਹਾਂ ਦੇ ਕੋਵਿਡ -19 ਅਤੇ ਹੋਰ ਮੈਡੀਕਲ ਟੈਸਟ ਕਰਵਾਏ ਗਏ। ਜਦੋਂ ਕਿ ਨੈਗੇਟਿਵ ਪਾਏ ਗਏ ਵਿਅਕਤੀਆਂ ਨੂੰ ਵੀ ਉਨ੍ਹਾਂ ਦੇ ਘਰੇਲੂ ਜ਼ਿਲ੍ਹਿਆਂ ਵਿੱਚ ਇਕਾਂਤਵਾਸ ਕੀਤਾ ਜਾਵੇਗਾ ਜਦੋਂ ਕਿ 22 ਕੋਵਡ -19 ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਪੰਚਕੂਲਾ ਦੇ ਇੱਕ ਹਸਪਤਾਲ ਵਿੱਚ ਕੀਤਾ ਜਾਵੇਗਾ