ਪਰਵਿੰਦਰ ਸਿੰਘ ਕੰਧਾਰੀ
- ਸਹਾਇਕ ਕਮਿਸ਼ਨਰ ਤਰਸੇਮ ਚੰਦ ਵੱਲੋਂ ਅਪੀਲ - ਘਰਾਂ ਵਿਚ ਰਹਿਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਪ੍ਰਸ਼ਾਸ਼ਨ ਨੂੰ ਦੇਣ ਸਹਿਯੋਗ
ਫ਼ਰੀਦਕੋਟ, 23 ਮਈ 2020 - ਭਾਰਤ ਦੇ ਸਭ ਤੋਂ ਬੈਂਕ ਅਦਾਰੇ ਸਟੇਟ ਬੈਂਕ ਆਫ਼ ਇੰਡੀਆ ਦੇ ਰੀਜਨਲ ਮੈਨੇਜਰ ਆਰ.ਬੀ.ਓ ਬਠਿੰਡਾ ਊਗਰਸੈਨ ਗੁਪਤਾ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਹਾਇਕ ਤਰਸੇਮ ਚੰਦ ਨੂੰ 100 ਨਿੱਜੀ ਸੁਰੱਖਿਆ ਉਪਕਰਨ (ਪੀ.ਪੀ.ਈ ) ਅਤੇ 60 ਬੋਤਲਾਂ ਸੈਨੇਟਾਈਜ਼ਰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਐਸ.ਬੀ.ਆਈ ਚੀਫ਼ ਮੈਨੇਜਰ ਸੁਨੀਲ ਕੁਮਾਰ ਅਤੇ ਸੁਸ਼ੀਲ ਸਿੰਗਲਾ ਵੀ ਹਾਜ਼ਰ ਸਨ।
ਇਸ ਮੌਕੇ ਰੀਜਨਲ ਮੈਨੇਜਰ ਸ੍ਰੀ ਊਗਰਸੈਨ ਗੁਪਤਾ ਨੇ ਦੱਸਿਆ ਕਿ ਕੋਵਿਡ-19 ਨਾਮਕ ਬਿਮਾਰੀ ਨੇ ਵਿਸ਼ਵ ਨੂੰ ਆਪਣੇ ਪਕੜ ਵਿਚ ਲਿਆ ਹੋਇਆ ਹੈ। ਇਸ ਲਈ ਇਸ ਮਹਾਮਾਰੀ ਦੇ ਟਾਕਰੇ ਲਈ ਇਹ ਕਿੱਟਾਂ ਭੇਂਟ ਕਰਨ ਦਾ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ, ਤਾਂ ਕਿ ਇਸ ਮਹਾਮਾਰੀ ਦੇ ਚੱਲਦਿਆਂ ਮਾਨਵਤਾ ਦੀ ਸੇਵਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹਨਾਂ ਕਿੱਟਾਂ ਨਾਲ ਡਾਕਟਰ ਨਰਸਿੰਗ ਸਟਾਫ਼ ਅਤੇ ਹਸਪਤਾਲ ਦੇ ਹੋਰ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤਮੰਦ ਲੋਕਾਂ ਨੂੰ ਕੋਵਿਡ-19 ਇੰਨਫੈਕਸ਼ਨ ਤੋਂ ਬਚਾਉਣ ਲਈ ਵਰਤੀਆਂ ਜਾ ਸਕਣਗੀਆਂ। ਐਸ. ਬੀ.ਆਈ ਵੱਲੋਂ ਕੀਤੇ ਗਏ ਇਸ ਮਾਨਵਤਾ ਦੀ ਸੇਵਾ ਲਈ ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਨੇ ਅਦਾਰੇ ਦਾ ਤਹਿ ਦਿਲੋਂ ਧੰਨਵਾਦ ਕੀਤਾ ।
ਇਸ ਮੌਕੇ ਸਹਾਹਿਕ ਕਮਿਸ਼ਨਰ ਵੱਲੋਂ ਅਪੀਲ ਕੀਤੀ ਗਈ ਕਿ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੋਕ ਘਰਾਂ ਵਿਚ ਰਹਿਕੇ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹੁਕਮਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਇਹ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਮਾਸਕ ਪਾਏ ਬਗੈਰ ਨਾ ਆਉਣ ਅਤੇ ਜ਼ਰੂਰੀ ਕੰਮ ਵੇਲੇ ਹੀ ਘਰ ਤੋਂ ਬਾਹਰ ਆਇਆ ਜਾਵੇ।ਇਸ ਮੌਕੇ ਬਰਾਂਚ ਮੈਨੇਜਰ ਸੰਜੇ ਭਾਟੀਆ, ਹਰਮੰਦਰ ਢਾਕਾ ਡੀ.ਆਈ.ਓ ਅਨਿਲ ਕਟਿਆਰ ਅਤੇ ਸਕੱਤਰ ਰੈਡ ਕਰਾਸ ਸੁਭਾਸ਼ ਕੁਮਾਰ ਵੀ ਹਾਜ਼ਰ ਸਨ।