ਹਰੀਸ਼ ਕਾਲੜਾ
ਰੂਪਨਗਰ, 23 ਮਈ 2020 - ਜ਼ਿਲ੍ਹਾ ਰੂਪਨਗਰ ਵਿਖੇ ਕੋਰੋਨਾ ਦੀ ਲੜਾਈ ਲੜ ਰਿਹਾ 1 ਵਿਅਕਤੀ ਜੋ ਹਾਲੇ ਡਾਕਟਰਾਂ ਦੀ ਦੇਖ ਰੇਖ ਹੇਠ ਸੀ ਉਹ ਅੱਜ ਠੀਕ ਹੋ ਕੇ ਆਪਣੇ ਘਰ ਨੂੰ ਪਰਤ ਗਿਆ ਹੈ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦਸਿਆ ਕਿ ਹੁਣ ਜ਼ਿਲ੍ਹੇ ਦਾ ਕੋਈ ਵੀ ਕੋਰੋਨਾ ਪਾਜ਼ੀਟਿਵ ਮਰੀਜ਼ ਨਹੀਂ ਹੈ ਅਤੇ ਜ਼ਿਲ੍ਹੇ ਵਿਚ ਪਾਏ ਗਏ ਸਾਰੇ 59 ਮਰੀਜ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1704 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿਚੋਂ 1566 ਦੀ ਰਿਪੋਰਟ ਨੈਗਟਿਵ, 71 ਦੀ ਰਿਪੋਰਟ ਪੈਂਡਿੰਗ, ਕੋਈ ਵੀ ਐਕਟਿਵ ਕੋਰੋਨਾ ਪਾਜ਼ੀਟਿਵ ਨਹੀਂ ,59 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਇਸ ਤਰ੍ਹਾਂ ਨਾਲ ਹੁਣ ਜ਼ਿਲ੍ਹਾ ਰੂਪਨਗਰ ਇਕ ਵਾਰ ਕੋਰੋਨਾ ਤੋਂ ਮੁਕਤ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਂਵਾਂ ਤੇ ਜਾਣ ਸਮੇਂ ਹਮੇਸਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕੋਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ।