ਹਰੀਸ਼ ਕਾਲੜਾ
- ਮੁਹਾਲੀ , ਪਟਿਆਲਾ , ਜਲੰਧਰ , ਸਰਹਿੰਦ ਰੇਲਵੇ ਸਟੇਸ਼ਨਾਂ ਤੋਂ ਰੇਲ ਗੱਡੀਆਂ ਰਾਂਹੀਂ ਯੂ.ਪੀ. ਬਿਹਾਰ , ਐਮ.ਪੀ. , ਉਤਰਾਖੰਡ , ਰਾਜਸਥਾਨ , ਮਹਾਂਰਾਸ਼ਟਰ , ਝਾਰਖੰਡ ਵਿਖੇ ਭੇਜਿਆ ਗਿਆ
- ਜੰਮੂ ਕਸ਼ਮੀਰ , ਯੂ.ਪੀ. , ਐਮ.ਪੀ. , ਉਤਰਾਖੰਡ , ਹਿਮਾਚਲ ਪ੍ਰਦੇਸ਼ ,ਰਾਜਸਥਾਨ ਦੇ ਵਿਅਕਤੀਆਂ ਨੂੰ ਸਿੱਧਾ ਬੱਸਾ ਰਾਹੀ ਵੀ ਪਹੁੰਚਾਇਆ ਗਿਆ ਉਨ੍ਹਾਂ ਦੇ ਰਾਜਾਂ ਵਿੱਚ
ਰੂਪਨਗਰ 23 ਮਈ 2020 : ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚੋ ਹੁਣ ਤੱਕ 5500 ਦੇ ਕਰੀਬ ਦੂਜੇ ਰਾਜਾਂ ਦੇ ਵਿਅਕਤੀਆ ਨੂੰ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਉਨ੍ਹਾਂ ਦੇ ਘਰਾਂ ਵਿੱਚ ਭੇਜਿਆ ਜਾ ਚੁੱਕਾ ਹੈ। ਇਸ ਦੌਰਾਨ ਰੂਪਨਗਰ ਵਿੱਚ 'ਚ ਲਾਕਡਾਊਨ ਕਾਰਨ ਰਹਿ ਗਏ ਵਿਅਕਤੀਆਂ ਨੂੰ ਮੁਹਾਲੀ, ਪਟਿਆਲਾ, ਜਲੰਧਰ, ਸਰਹਿੰਦ ਰੇਲਵੇ ਸਟੇਸ਼ਨਾਂ ਤੋਂ ਰੇਲ ਗੱਡੀਆਂ ਰਾਹੀਂ ਯੂ.ਪੀ. ਬਿਹਾਰ, ਐਮ.ਪੀ., ਉਤਰਾਖੰਡ, ਰਾਜਸਥਾਨ, ਮਹਾਂਰਾਸ਼ਟਰ, ਝਾਰਖੰਡ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਦੂਜੇ ਰਾਜਾਂ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪਰਵਾਸੀ ਵਿਅਕਤੀਆਂ ਨੂੰ ਉਨ੍ਹਾਂ ਦੇ ਆਪਣੇ ਰਾਜਾਂ ਵਿੱਚ ਪਹੁੰਚਾਇਆ ਗਿਆ ਹੈ। ਇਨ੍ਹਾਂ ਵਿੱਚ ਕਰੀਬ 2172 ਯੂ.ਪੀ., 2368 ਬਿਹਾਰ, 302 ਜੰਮੂ ਕਸ਼ਮੀਰ, 194 ਹਿਮਾਚਲ ਪ੍ਰਦੇਸ਼, 79 ਐਮ.ਪੀ., 44 ਰਾਜਸਥਾਨ, 41 ੳਤਰਾਖੰਡ ਤੋਂ ਇਲਾਵਾ ਝਾਰਖੰਡ , ਵੈਸਟ ਬੰਗਾਲ, ਕੇਰਲਾ ਅਤੇ ਹੋਰ ਰਾਜ਼ਾਂ ਦੇ ਵਿਅਕਤੀਆਂ ਨੂੰ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਕਡਾਊਨ ਕਾਰਨ ਫਸੇ ਹੋਏ ਦੂਜੇ ਰਾਜ਼ਾ ਦੇ ਵਿਅਕਤੀਆਂ ਦੀ ਸ਼ਨਾਖਤ ਕਰ , ਉਨ੍ਹਾਂ ਦੇ ਜਿੱਦੀ ਰਾਜ਼ਾਂ ਤੋਂ ਉਨ੍ਹਾਂ ਦੇ ਵਾਪਿਸ ਆਉਣ ਸੰਬਧੀ ਪ੍ਰਵਾਨਗੀ ਹਾਸਿਲ ਕਰ ਉਨ੍ਹਾਂ ਨੂੰ ਪੂਰੀ ਅਹਿਤਿਆਤ ਤੇ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਰਾਜ਼ਾ ਵਿੱਚ ਪਹੁੰਚਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ੋ ਪਰਵਾਸੀ ਮਜਦੂਰ ਨੇ ਆਪਣੇ ਰਾਜਾ ਵਿੱਚ ਜਾਣਾ ਚਾਹੁੰਦਾ ਹੈ ਤਾਂ ਇਸ ਦੇ ਲਈ ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਆਨਲਾਇਨ ਬੇਨਤੀ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਬੇਨਤੀ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਭੇਜਣ ਦੇ ਲਈ ਉਸ ਰਾਜ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਅਤੇ ਮੈਡੀਕਲ ਸਕਰੀਨਿੰਗ ਹੋਣ ਉਪਰੰਤ ਭੇਜਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਦੂਜੇ ਰਾਜਾਂ ਦੇ ਵਿਅਕਤੀਆਂ ਨੂੰ ਲੋੜੀਂਦਾਂ ਰਾਸ਼ਨ ਅਤੇ ਖਾਣਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਇਨ੍ਹਾਂ ਨੂੰ ਲਾਕਡਾਊਨ ਦੌਰਾਨ ਕੋਈ ਮੁਸ਼ਕਿਲ ਨਾ ਆਵੇ। ਯੂ.ਪੀ. ਬਿਹਾਰ , ਐਮ.ਪੀ. , ਉਤਰਾਖੰਡ , ਰਾਜਸਥਾਨ ਅਤੇ ਹੋਰ ਰਾਜਾਂ ਨੂੰ ਰਵਾਨਾ ਹੋਏ ਇਨ੍ਹਾਂ ਵਿਅਕਤੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਇਨ੍ਹਾਂ ਦਿਨਾਂ ਦੌਰਾਨ ਉਨ੍ਹਾਂ ਦੀ ਸਾਂਭ-ਸੰਭਾਲ ਨਾ ਕਰਦਾ ਅਤੇ ਅੱਜ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਾ ਕਰਦਾ ਤਾਂ ਪਤਾ ਨਹੀਂ ਹੋਰ ਕਿੰਨਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿਣਾ ਪੈਣਾ ਸੀ।