ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 23 ਮਈ 2020 - ਅੱਜ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲ-ਕੱਟੜਾ ਐਕਸਪ੍ਰੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ।
ਔਜਲਾ ਨੇ ਸਾਰੀਆਂ ਰਾਜਸੀ, ਧਾਰਮਿਕ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਦਿੱਲੀ - ਕੱਟੜਾ ਐਕਸਪ੍ਰੇ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ਦੀ ਜੋਰਦਾਰ ਆਵਾਜ ਉਠਾਈ ਸੀ। ਉਨ੍ਹਾਂ ਕਿਹਾ ਕਿ ਉਹ ਵਿਸ਼ੇਸ਼ ਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਵੇਤ ਮਲਿਕ ਮੈਂਬਰ ਰਾਜਸਭਾ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਦੇ ਸਦਕਾ ਅੰਮ੍ਰਿਤਸਰ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ।। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਐਕਸਪ੍ਰੇ ਵਿਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ ਦੇ ਵਪਾਰ ਵਿਚ ਕਾਫ਼ੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।