ਜੀ ਐਸ ਪੰਨੂ
ਪਟਿਆਲਾ, 23 ਮਈ 2020 - ਜ਼ਿਲ੍ਹੇ ਵਿੱਚ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 351 ਵਿਚੋਂ 348 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੈਟਿਵ ਅਤੇ ਤਿੰਨ ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਬੀਤੀ ਰਾਤ ਦੇਰ ਪ੍ਰਾਪਤ ਹੋਈ ਸੀ। ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਇਹਨਾਂ ਵਿਚੋ ਇੱਕ ਕੇਸ ਰਾਜਪੁਰਾ ਦੀ ਭਾਰਤ ਕਲੋਨੀ ਦਾ ਰਹਿਣ ਵਾਲਾ 43 ਸਾਲਾ ਉਹ ਵਿਅਕਤੀ ਹੈ ਜੋ ਕਿ ਪਿਛਲੇ ਦਿਨੀ ਰਾਜਪੁਰਾ ਦੇ ਪਾਜ਼ੀਟਿਵ ਆਏ ਕੇਸਾਂ ਨਾਲ ਮੁੰਬਈ ਤੋਂ ਵਾਪਸ ਪਰਤਿਆ ਸੀ, ਦੂਸਰਾ ਵਿਅਕਤੀ ਬੀਤੇ ਦਿਨੀ ਉੱਤਰ ਪ੍ਰਦੇਸ਼ ਤੋਂ ਕੰਬਾਈਨ ਦੇ ਨਾਲ ਮੁੜਿਆ ਪਿੰਡ ਨੂਰ ਖੇੜੀਆਂ ਬਲਾਕ ਕੋਲੀ ਦਾ ਰਹਿਣ ਵਾਲਾ 37 ਸਾਲਾ ਖੇਤੀ ਕਾਮਾ ਅਤੇ ਤੀਸਰਾ ਬਲਾਕ ਕੋਲੀ ਪਿੰਡ ਸਮਸਪੁਰ ਦੀ ਰਹਿਣ ਵਾਲੀ 38 ਸਾਲਾ ਔਰਤ ਜੋ ਕਿ ਸਿਹਤ ਵਿਭਾਗ ਵਿਚ ਆਸ਼ਾ ਵਰਕਰ ਦੇ ਤੋਂਰ ਤੇਂ ਕੰਮ ਕਰ ਰਹੀ ਹੈ ਸ਼ਾਮਲ ਹਨ।
ਬੀਤੀ ਰਾਤ ਇਹਨਾਂ ਦੀਆਂ ਕੋਵਿਡ ਰਿਪੋਰਟਾਂ ਪਾਜ਼ੀਟਿਵ ਆਉਣ ਤੇਂ ਇਹਨਾਂ ਨੂੰ ਰਾਜਿੰਦਰਾ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਰਾਹੀ ਇਹਨਾਂ ਪਾਜ਼ੀਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪਰੋਕਲੋਰਾਈਡ ਦਾ ਸਪਰੇਅ ਕਰਵਾ ਦਿੱਤਾ ਗਿਆ ਹੈ ਅਤੇ ਪਾਜ਼ੀਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾ ਸਕਣ। ਐਸ.ਐਸ.ਟੀ. ਨਗਰ ਦੇ ਪਾਜ਼ੀਟਿਵ ਕੇਸ ਦੇ ਨੇੜੇ ਦੇ ਸੰਪਰਕ ਵਿਚ ਆਏ ਜਿਹਨਾਂ ਵਿਅਕਤੀਆਂ ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਸਨ ਉਹ ਸਾਰੇ ਹੀ ਕੋਵਿਡ ਨੈਗੇਟਿਵ ਪਾਏ ਗਏ ਹਨ।
ਜ਼ਿਲਹੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 153 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਜਿਆਦਾਤਰ ਬਾਹਰੋਂ ਆ ਰਹੇੇ ਯਾਤਰੀਆਂ / ਲੇਬਰ, ਫਲੂ ਕਾਰਨਰਾਂ,ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰਾਂ ਦੇ ਲਏ ਗਏ ਸੈਂਪਲ ਵੀ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।
ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 3317 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ 111 ਕੋਵਿਡ ਪੋਜਟਿਵ ਜੋ ਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 3053 ਨੈਗਟਿਵ ਅਤੇ 153 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਦੋ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 100 ਕੇਸ ਠੀਕ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 9 ਹੈ।