← ਪਿਛੇ ਪਰਤੋ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 23 ਮਈ : ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਸਾਹਮਣੇ ਆਏ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿੱਚੋਂ ਆਖਰੀ ਮਰੀਜ਼ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿੱਚੋਂ ਡਿਸਚਾਰਜ ਹੋਣ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ Iਫ਼ਤਹਿਗੜ੍ਹ ਸਹਿਬ ਜਿ਼ਲ੍ਹੇ ਨਾਲ ਸਬੰਧਤ 57 ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਸਨ ਤੇ 56 ਮਰੀਜ਼ ਪਹਿਲਾਂ ਹੀ ਕੋਰੋਨਾ ਨੂੰ ਮਾਤ ਦੇ ਚੁੱਕੇ ਸਨ ਤੇ ਅੱਜ ਰਹਿੰਦੇ 01 ਮਰੀਜ਼ ਨੂੰ ਵੀ ਡਿਸਚਾਰਜ ਕਰ ਦਿੱਤਾ ਗਿਆ ਹੈ।ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਸਬੰਧੀ 3003 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 2741 ਨੈਗੇਟਿਵ ਆਏ ਹਨ l ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਹਿੱਤ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Total Responses : 936