ਫਿਰੋਜ਼ਪੁਰ, 26 ਮਈ 2020 : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਇਕ ਕੈਦੀ ਨੂੰ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਦੋਸ਼ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਫਿਰੋਜ਼ਪੁਰ ਪੁਲਿਸ ਨੇ ਦੋ ਪੇਸਕੋ ਕਾਮਿਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਿਕ ਗੁਪਤ ਸੂਚਨਾ ਦੇ ਆਧਾਰ 'ਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਜੇਲ੍ਹ ਕਾਮਿਆਂ ਵੱਲੋਂ ਇਕ ਕੈਦੀ ਦੀ ਤਲਾਸ਼ੀ ਲਈ ਗਈ ਅਤੇ ਉਸ ਕੋਲੋਂ 2 ਮੋਬਾਇਲ, ਇਕ ਸਿਮ ਕਾਰਡ ਅਤੇ ਮੋਬਾਇਲ ਦੀਆਂ ਬੈਟਰੀਆਂ ਬਰਾਮਦ ਕੀਤੀਆਂ ਗਈਆਂ। ਜੇਲ੍ਹ ਪ੍ਰਸ਼ਾਸਨ ਵੱਲੋਂ ਸੁਪਰੀਡੈਂਟ ਦੀ ਸ਼ਿਕਾਇਤ 'ਤੇ ਥਾਣਾ ਫਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਪੇਸਕੋ ਕਾਮੇ ਰਜਿੰਦਰ ਸਿੰਘ, ਸਰਬਜੀਤ ਸਿੰਘ ਅਤੇ ਕੈਦੀ ਗੋਪਾਲ ਚੰਦ ਅਤੇ ਉਸ ਦੇ ਪੁੱਤਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਨੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਬਿਆਨਾਂ ਵਿਚ ਕੈਦੀ ਗੋਪਾਲ ਚੰਦ ਨੇ ਕਿਹਾ ਕਿ ਪੇਸਕੋ ਕਾਮਿਆਂ ਨੇ ਉਸ ਨੂੰ ਜੇਲ੍ਹ ਵਿਚ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਪਹੁੰਚਾਈਆਂ ਸਨ। ਉਨ੍ਹਾਂ ਦੱÎਸਿਆ ਕਿ ਪੁਲਿਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।