ਫਿਰੋਜ਼ਪੁਰ, 26 ਮਈ 2020 - ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਬੀਤੀ ਸ਼ਾਮ ਅਜੀਤ ਨਗਰ ਵਿਚ ਸਿਲੰਡਰ ਨੂੰ ਅੱਗ ਲੱਗਣ ਕਾਰਨ 2 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਜਾਣਕਾਰੀ ਦਿੰਦਿਆਂ ਪੀੜ੍ਹਤ ਸ਼ਿਵ ਕੁਮਾਰ ਪੁੱਤਰ ਅਨਿਲ ਕੁਮਾਰ ਨੇ ਦੱਸਿਆ ਕਿ ਸਿਲੰਡਰ ਦੀ ਪਾਇਪ ਨੂੰ ਅੱਗ ਲੱਗਣ ਤੋਂ ਬਾਅਦ ਝੁੱਗੀ ਨੂੰ ਅੱਗ ਲੱਗ ਗਈ। ਇਸ ਦੇ ਨਾਲ ਪੈਂਦੀ ਬਲਵਿੰਦਰ ਦੀ ਝੁੱਗੀ ਨੂੰ ਵੀ ਅੱਗ ਲੱਗ ਗਈ, ਜਿਸ ਨੂੰ ਲੋਕਾਂ ਨੇ ਭਾਰੀ ਜੱਦੋ ਜਹਿਦ ਪਿੱਛੋਂ ਬੁਝਾਈ।
ਉਨ੍ਹਾਂ ਨੇ ਦੱਸਿਆ ਕਿ ਉਹ ਝੁੱਗੀ ਵਿਚ ਕਰਿਆਨੇ ਦਾ ਸਮਾਨ ਰੱਖ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ, ਕਿ ਇਸ ਹਾਦਸੇ ਨਾਲ ਸਭ ਕੁਝ ਖਤਮ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਝੁੱਗੀਆਂ ਦਾ ਕਰੀਬ 35-40 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ।