ਫਿਰੋਜ਼ਪੁਰ, 26 ਮਈ 2020 : ਫਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਵਿਖੇ ਰਸਤੇ ਵਿਚ ਖੜੇ ਹੋਣ ਤੋਂ ਰੋਕਣ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਘੱਲਖੁਰਦ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ 324, 323, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਵਿੰਦਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨੇ ਦੋਸ਼ ਲਗਾਇਆ ਹੈ ਕਿ ਉਹ ਦੋਸ਼ੀਅਨ ਜੋ ਰਸਤੇ ਵਿਚ ਖੜੇ ਹੁੰਦੇ ਸਨ ਜੋ ਉਨ੍ਹਾਂ ਵੱਲੋਂ ਰੋਕਣ ਤੇ ਉਸ ਨਾਲ ਰੰਜ਼ਿਸ਼ ਰੱਖਣ ਲੱਗ ਪਏ। ਗੁਰਵਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਬੀਤੀ 20 ਮਈ 2020 ਦੀ ਨੂੰ ਦੋਸ਼ੀਅਨ ਜਗਮੀਤ ਸਿੰਘ ਪੁੱਤਰ ਬੱਬੀ ਸਿੰਘ, ਕਾਕਾ ਸਿੰਘ ਪੁੱਤਰ ਬੱਬੀ ਸਿੰਘ, ਲਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਅਨ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ ਹਨ। ਗੁਰਵਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।