← ਪਿਛੇ ਪਰਤੋ
ਫਿਰੋਜ਼ਪੁਰ 26 ਮਈ 2020 : ਥਾਣਾ ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਵਿਖੇ ਚੋਰਾਂ ਵੱਲੋਂ ਰਾਤ ਸਮੇਂ ਇਕ ਘਰ ਵਿਚ ਦਾਖ਼ਲ ਹੋ ਕੇ ਨਕਦੀ ਅਤੇ ਸੋਨਾ ਚੋਰੀ ਕਰ ਲਏ ਜਾਣ ਦੀ ਖਬਰ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਵਾੜਾ ਜਵਾਹਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕਥਿਤ ਮੁਲਜ਼ਮ ਧਰਮਿੰਦਰ ਸਿੰਘ ਪੁੱਤਰ ਰਾਜਾ ਪੁੱਤਰ ਬੁੱਗਰ ਸਿੰਘ, ਪੁਸ਼ਪਿੰਦਰ ਸਿੰਘ ਉਰਫ਼ ਅਮਨਾ ਪੁੱਤਰ ਗੁਲਾਬ ਸਿੰਘ ਵਾਸੀਅਨ ਪਿੰਡ ਧੰਨਾਂ ਸ਼ਹੀਦ 22 ਅਤੇ 23 ਮਈ ਦੀ ਦਰਮਿਆਨੀ ਰਾਤ ਉਸ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਕਮਰੇ ਵਿਚ ਪਈ ਅਲਮਾਰੀ ਵਿਚੋਂ 7000 ਰੁਪਏ ਨਕਦੀ ਅਤੇ 7 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ। ਥਾਣਾ ਤਲਵੰਡੀ ਭਾਈ ਦੇ ਏਐੱਸਆਈ ਪਾਲ ਸਿੰਘ ਵੱਲੋਂ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਵਾਂ ਕਥਿਤ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Total Responses : 936