ਅੰਮ੍ਰਿਤਸਰ, 26 ਮਈ 2020 -ਮੁਹਾਲੀ ਦੇ ਇਕ ਗੁਰਦਵਾਰੇ ਵਿਚ ਹੋਏ ਝਗੜੇ ਜਿਸ ਦੌਰਾਨ ਪਹਿਰੇਦਾਰ ਅਖਬਾਰ ਦੇ ਪੱਤਰਕਾਰ ਮੇਜਰ ਸਿੰਘ ਦੀ ਕੁੱਟਮਾਰ ਪੁਲਿਸ ਨੇ ਕੀਤੀ ਸੀ, ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁਹੀਲੀ ਦੇ ਸਿੱਖ ਨੇਤਾ ਜਤਿੰਦਰਪਾਲ ਸਿੰਘ ਜੇ ਪੀ ਨੂੰ ਤਲਬ ਕੀਤਾ ਹੈ। 29 ਮਈ ਨੂੰ ਜਤਿੰਦਰਪਾਲ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋਣਾ ਪਵੇਗਾ।
ਜ਼ਿਕਰਯੋਗ ਹੈ ਕਿ ਮੁਹਾਲੀ ਦੇ ਇੱਕ ਗੁਰਦੁਆਰਾ ਸਾਹਿਬਾਨ ਵਿੱਚ ਦੋ ਧਿਰਾਂ ਦੇ ਝਗੜੇ ਦੌਰਾਨ ਪੁਲਿਸ ਨੇ ਪੱਤਰਕਾਰ ਮੇਜਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਥਾਣੇ ਵਿੱਚ ਜਾ ਕੇ ਤਸ਼ੱਦਦ ਕੀਤਾ ਸੀ ਅਤੇ ਇਸ ਅੰਮ੍ਰਿਤਧਾਰੀ ਪੱਤਰਕਾਰ ਦੇ ਕਕਾਰਾਂ ਦੀ ਬੇਅਦਬੀ ਵੀ ਪੁਲਿਸ ਮੁਲਜ਼ਮ ਵੱਲੋਂ ਕੀਤੀ ਗਈ ਸੀ। ਮੋਹਾਲੀ ਦੇ ਐਸਐਸਪੀ ਨੇ ਦੋ ਪੁਲਿਸ ਮੁਲਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ ਪਰ ਉਨ੍ਹਾਂ ਖਿਲਾਫ ਅਜੇ ਤੱਕ ਪਰਚਾ ਦਰਜ ਨਹੀਂ ਕੀਤਾ ਗਿਆ। ਹੁਣ ਇਹ ਮਾਮਲਾ ਅਕਾਲ ਤਖ਼ਤ ਸਾਹਿਬ ਵਿਖੇ ਵੀ ਪਹੁੰਚ ਗਿਆ ਹੈ।
ਕੀ ਹੈ ਪੂਰਾ ਮਾਮਲਾ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਪੱਤਰਕਾਰ ਨਾਲ ਪੁਲਿਸ ਮੁਲਾਜ਼ਮਾਂ ਕੀਤੀ ਕੁੱਟਮਾਰ, ਕਕਾਰਾਂ ਦੀ ਬੇਅਦਬੀ ਵੀ ਕੀਤੀ
http://www.babushahi.com/punjabi/full-news.php?id=82948