← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 27 ਮਈ ਸਿਰਫ ਇੱਕ ਦਿਨ ਵਿੱਚ 10 ਹਜਾਰ ਤੋਂ ਵਧੇਰੇ ਪਰਿਵਾਰਾਂ ਤੱਕ ਤਿੰਨ ਮਹੀਨੇ ਲਈ ਮੁਫਤ ਕਣਕ ਅਤੇ ਦਾਲਾਂ ਪਹੁੰਚਾ ਕੇ ਜਿਲ੍ਹੇ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਦੇ ਤਹਿਤ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ 85000 ਲਾਭਪਾਤਰੀ ਪਰਿਵਾਰਾਂ ਨੂੰ ਯੋਜਨਾ ਦੇ ਤਹਿਤ ਕਵਰ ਕਰ ਲਿਆ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੁ ਦੇ ਹੁਕਮਾਂ ’ਤੇ ਸਾਰੇ ਸਮਾਰਟ ਕਾਰਡ ਹੋਲਡਰਾਂ ਨੂੰ ਅਗਲੇ ਤਿੰਨ ਮਹੀਨੇ ਲਈ ਕਣਕ ਅਤੇ ਦਾਲਾਂ ਪਹੁੰਚਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਹਰ ਇੱਕ ਲਾਭਪਾਤਰੀ ਨੂੰ ਤਿੰਨ ਮਹੀਨੇ ਲਈ 15 ਕਿੱਲੋ ਕਣਕ ਅਤੇ ਹਰ ਇੱਕ ਪਰਵਾਰ ਨੂੰ ਤਿੰਨ ਮਹੀਨੇ ਲਈ 3 ਕਿੱਲੋ ਦਾਲ ਉਪਲੱਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਡੀ.ਐਫ.ਐਸ.ਸੀ ਰਾਜਰਿਸ਼ੀ ਮਹਿਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕੋਰੋਨਾ ਵਾਇਰਸ ਦੀ ਮਹਾਮਾਰੀ ਕਰਕੇ ਵਲੋਂ ਪੈਦਾ ਹੋਏ ਸੰਕਟ ਨੂੰ ਲੈ ਕੇ ਗਰੀਬ ਅਤੇ ਜਰੂਰਤੰਦ ਲੋਕਾਂ ਤੱਕ ਸਾਰੀਆਂ ਜ਼ਰੂਰੀ ਵਸਤਾਂ ਪਹੁੰਚਾਣ ਲਈ ਵਚਨਬੱਧ ਹੈ, ਜਿਸਦੇ ਤਹਿਤ ਮੁਫਤ ਵਿੱਚ ਤਿੰਨ ਮਹੀਨੇ ਲਈ ਕਣਕ ਅਤੇ ਦਾਲਾਂ ਲੋਕਾਂ ਤੱਕ ਪਹੁੰਚਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ । ਇਸ ਸੰਕਟ ਦੇ ਦੌਰਾਨ ਕੋਈ ਵੀ ਵਿਅਕਤੀ ਅਨਾਜ ਤੋਂ ਵਾਂਝਾ ਨਾ ਰਹੇ, ਇਸ ਲਈ ਵੱਡੇ ਪੱਧਰ ਉੱਤੇ ਲੋਕਾਂ ਤਕ ਕਣਕ ਅਤੇ ਦਾਲਾਂ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
Total Responses : 930